Home /muktsar /

PRTC ਅਤੇ ਪਨਬੱਸ ਕਾਮਿਆਂ ਨੇ ਕੀਤੀ ਗੇਟ ਰੈਲੀ, ਬੋਲੇ- ਟਰਾਂਸਪੋਰਟ ਮੰਤਰੀ ਦੀ ਘੇਰਾਂਗੇ ਕੋਠੀ

ਪੀ

ਪੀ ਆਰ ਟੀ ਸੀ ਅਤੇ ਪਨਬੱਸ ਕਾਮਿਆਂ ਨੇ ਕੀਤੀ ਗੇਟ ਰੈਲੀ  

ਸ੍ਰੀ ਮੁਕਤਸਰ ਸਾਹਿਬ ਦੇ ਡਿਪੂ ਦੇ ਗੇਟ 'ਤੇ ਪਨਬੱਸ, ਪੀਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ, ਪਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਅੰਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਸਰਕਾਰ ਕੋਲ ਉਨ੍ਹਾਂ ਨੂੰ ਮਿਲਣ ਜਾਂ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ ਦੇ ਡਿਪੂ ਦੇ ਗੇਟ 'ਤੇ ਪਨਬੱਸ, ਪੀਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ, ਪਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਅੰਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਸਰਕਾਰ ਕੋਲ ਉਨ੍ਹਾਂ ਨੂੰ ਮਿਲਣ ਜਾਂ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ।

    ਮੁਲਾਜ਼ਮਾਂ ਨੇ ਕਿਹਾ ਕਿ 6 ਸਤੰਬਰ ਨੂੰ ਪੀ ਆਰ ਟੀ ਸੀ ਦੇ ਮੁੱਖ ਦਫਤਰ ਪਟਿਆਲੇ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ। 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਸੁਣਵਾਈ ਨਾ ਹੋਈ ਤਾਂ 27, 28, 29 ਸਤੰਬਰ 2022 ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ।

    Published by:Rupinder Kaur Sabherwal
    First published:

    Tags: Muktsar, Punjab