Home /muktsar /

ਸਿਹਤ ਵਿਭਾਗ ਵੱਲੋਂ ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਜੋ ਕਿ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਣਕਾਰੀ ਦੇ ਰਹੀਆਂ ਹਨ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ.ਰੰਜੂ ਸਿੰਗਲਾ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 59 ਹੋ ਗਈ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਕੇਸਾਂ ਦੀ ਗਿਣਤੀ 10 ਹੋ ਗਈ ਹੈ। ਇਸੇ ਤਰ੍ਹਾਂ ਮਲੋਟ ਸ਼ਹਿਰ ਵਿਚ 19 ਅਤੇ ਗਿੱਦੜਬਾਹਾ ਵਿਚ 13 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਡੇਂਗੂ ਦੇ 17 ਕੇਸ ਰਿਪੋਰਟ ਹੋਏ ਹਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਜੋ ਕਿ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਣਕਾਰੀ ਦੇ ਰਹੀਆਂ ਹਨ। ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਡਰਨ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ।

ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਨ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਸਾਫ਼ ਕਰ ਕੇ ਸੁਕਾ ਕੇ ਦੁਬਾਰਾ ਵਰਤੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

Published by:Tanya Chaudhary
First published:

Tags: AAP Punjab, Dengue, Muktsar, Punjab