Home /muktsar /

ਸ੍ਰੀ ਮੁਕਤਸਰ ਸਾਹਿਬ 'ਚ ਕਿਸਾਨਾਂ ਵੱਲੋਂ ਕੀਤਾ ਗਿਆ ਚੱਕਾ ਜਾਮ, ਜਾਣੋ ਕਾਰਨ  

ਸ੍ਰੀ ਮੁਕਤਸਰ ਸਾਹਿਬ 'ਚ ਕਿਸਾਨਾਂ ਵੱਲੋਂ ਕੀਤਾ ਗਿਆ ਚੱਕਾ ਜਾਮ, ਜਾਣੋ ਕਾਰਨ  

ਕਿਸਾਨਾਂ

ਕਿਸਾਨਾਂ ਵੱਲੋਂ ਕੀਤਾ ਗਿਆ ਚੱਕਾ ਜਾਮ, ਜਾਣੋ ਕਾਰਨ  

ਕਿਸਾਨ ਆਗੂਆਂ ਨੇ ਕਿਹਾ ਕਿ ਵਿਭਾਗ ਦੇ ਏ ਡੀ ਓ ਸੰਦੀਪ ਬਹਿਲ ਅਤੇ ਦੋ ਹੋਰ ਵਿਅਕਤੀਆਂ 'ਤੇ ਬੀਤੇ ਸਮੇਂ ਦੌਰਾਨ ਲੋਕਾਂ ਨਾਲ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ਼ ਕੀਤਾ ਗਿਆ ਪਰ ਅਜੇ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ।

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਸਾਹਮਣੇ ਚੱਕਾ ਜਾਮ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

    ਕਿਸਾਨ ਆਗੂਆਂ ਨੇ ਕਿਹਾ ਕਿ ਵਿਭਾਗ ਦੇ ਏ ਡੀ ਓ ਸੰਦੀਪ ਬਹਿਲ ਅਤੇ ਦੋ ਹੋਰ ਵਿਅਕਤੀਆਂ 'ਤੇ ਬੀਤੇ ਸਮੇਂ ਦੌਰਾਨ ਲੋਕਾਂ ਨਾਲ ਧੋਖਾਧੜੀ ਕਰਨ ਸਬੰਧੀ ਮਾਮਲਾ ਦਰਜ਼ ਕੀਤਾ ਗਿਆ ਪਰ ਅਜੇ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ। ਕਿਸਾਨਾਂ ਅਨੁਸਾਰ ਉਹ ਬੀਤੇ ਤਿੰਨ ਦਿਨ ਤੋਂ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ ਪਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ।

    ਜਿਸ ਕਾਰਨ ਉਨ੍ਹਾਂ ਨੂੰ ਅੱਜ ਚੱਕਾ ਜਾਮ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜਿੱਥੇ ਵਿਭਾਗ ਦੇ ਏ ਡੀ ਓ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਹੋਵੇ ਉੱਥੇ ਹੀ ਉਸ ਨੂੰ ਵਿਭਾਗ 'ਚੋਂ ਬਰਖ਼ਾਸਤ ਕੀਤਾ ਜਾਵੇ। ਇਸ ਤੋਂ ਇਲਾਵਾ ਵਿਭਾਗ 'ਚ ਸੈਂਪਲਾਂ ਦੇ ਮਾਮਲੇ ਸਬੰਧੀ ਵੀ ਜਾਂਚ ਕੀਤੀ ਜਾਵੇ।

    Published by:Tanya Chaudhary
    First published:

    Tags: Farmers, Farmers Protest, Protest, Punjab, Road