Home /muktsar /

ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 4 ਸਤੰਬਰ ਨੂੰ ਲੱਗੇਗਾ ਪਹਿਲਾ ਵਿਸ਼ੇਸ਼ ਕੈਂਪ

ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 4 ਸਤੰਬਰ ਨੂੰ ਲੱਗੇਗਾ ਪਹਿਲਾ ਵਿਸ਼ੇਸ਼ ਕੈਂਪ

4 ਸਤੰਬਰ ਨੂੰ ਲੱਗੇਗਾ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪਹਿਲਾ ਵਿਸ਼ੇਸ਼ ਕੈਂਪ

4 ਸਤੰਬਰ ਨੂੰ ਲੱਗੇਗਾ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪਹਿਲਾ ਵਿਸ਼ੇਸ਼ ਕੈਂਪ

ਇਸੇ ਮੁਹਿੰਮ ਦੇ ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਗਈਆਂ ਮਿਤੀਆਂ 4 ਸਤੰਬਰ, 16 ਅਕਤੂਬਰ, 20 ਨਵੰਬਰ, 4 ਦਸੰਬਰ, 8 ਜਨਵਰੀ 2023, 5 ਫਰਵਰੀ ਅਤੇ 5 ਮਾਰਚ 2023 ਨੂੰ ਬੀ.ਐਲ.ਓਜ ਵੱਲੋਂ ਵਿਸ਼ੇਸ਼ ਕੈਂਪ ਲਾਏ ਜਾਣਗੇ।

  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਪਹਿਲਾ ਕੈਂਪ 4 ਸਤੰਬਰ ਨੂੰ ਲੱਗੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ 1 ਅਗਸਤ 2022 ਤੋਂ ਲਗਾਤਾਰ ਚੱਲ ਰਿਹਾ ਹੈ। ਜਿਸ ਤਹਿਤ ਬੀ.ਐਲ.ਓਜ ਵੱਲੋਂ ਘਰ-ਘਰ ਜਾ ਕੇ ਵੋਟਰ ਸੂਚੀ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਇਸੇ ਮੁਹਿੰਮ ਦੇ ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਗਈਆਂ ਮਿਤੀਆਂ 4 ਸਤੰਬਰ, 16 ਅਕਤੂਬਰ, 20 ਨਵੰਬਰ, 4 ਦਸੰਬਰ, 8 ਜਨਵਰੀ 2023, 5 ਫਰਵਰੀ ਅਤੇ 5 ਮਾਰਚ 2023 ਨੂੰ ਬੀ.ਐਲ.ਓਜ ਵੱਲੋਂ ਵਿਸ਼ੇਸ਼ ਕੈਂਪ ਲਾਏ ਜਾਣਗੇ। ਇਸ ਦੌਰਾਨ ਬੀ.ਐਲ.ਓਜ ਵੱਲੋਂ ਪੋਲਿੰਗ ਬੂਥਾਂ 'ਤੇ ਮੌਜੂਦ ਰਹਿ ਕੇ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਂਦੇ ਹੋਏ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਅਤੇ ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ ਤੋਂ ਇਲਾਵਾ 11 ਹੋਰ ਦਸਤਾਵੇਜ਼ ਜਿਵੇਂ ਕਿ ਪੈਨ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਮਨਰੇਗਾ ਕਾਰਡ ਆਦਿ ਵੀ ਵੋਟਰ ਡਾਟੇ ਨਾਲ ਲਿੰਕ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਕਿਹਾ ਕਿ ਸਾਨੂੰ ਸਭ ਨੂੰ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣਾ ਵੋਟਰ ਕਾਰਡ ਆਧਾਰ ਨਾਲ ਲਿੰਕ ਕਰਵਾਉਣਾ ਚਾਹੀਦਾ ਹੈ।

Published by:Tanya Chaudhary
First published:

Tags: Aadhar PAN Link Last Date, AAP Punjab, Punjab