Home /muktsar /

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਘਰਾਂ 'ਚ ਕੀਤੀ ਚੈਕਿੰਗ  

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਘਰਾਂ 'ਚ ਕੀਤੀ ਚੈਕਿੰਗ  

ਨਸ਼ਿਆਂ

ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਨੇ ਘਰਾਂ ਵਿੱਚ ਕੀਤੀ ਚੈਕਿੰਗ  

  • Share this:

    ਕੁਨਾਲ ਧੂੜੀਆ

    ਮਲੋਟ- ਪੰਜਾਬ ਪੁਲਿਸ ਵਲੋਂ ਨਸ਼ਿਆ ਨੂੰ ਪੂਰਨ ਤੌਰ 'ਤੇ ਖਤਮ ਕਰਨ ਦੇ ਮਕਸਦ ਨਾਲ ਪੂਰੇ ਪੰਜਾਬ ਵਿਚ ਅੱਜ ਸਰਚ ਅਭਿਆਨ ਚਲਾਇਆ ਗਿਆ। ਜਿਸ ਦੇ ਚਲਦੇ ਮਲੌਟ ਵਿਚ ਵਿਚ ਪੰਜਾਬ ਪੁਲਿਸ ਦੇ ਆਈ ਜੀ ਬਾਬੂ ਲਾਲ ਮੀਨਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸਚਿਨ ਕੁਮਾਰ ਗੁਪਤਾ ਦੀ ਅਗਵਾਈ ਵਿਚ ਭਾਰੀ ਪੁਲਿਸ ਦੀ ਮੌਜੂਦਗੀ ਵਿਚ ਅਲੱਗ ਅਲੱਗ ਮੁਹੱਲਿਆ ਵਿਚ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਪੂਰੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਆਈ ਜੀ ਪ੍ਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਪੂਰੀ ਤਰਾਂ ਲੱਗੀ ਹੋਈ ਹੈ। ਅੱਜ ਪੂਰੇ ਪੰਜਾਬ ਵਿਚ 11 ਤੋਂ ਲੈ ਕੇ 3 ਵਜੇ ਤੱਕ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੇ ਚਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਮੁਹੱਲਿਆ ਵਿਚ ਤਲਾਸ਼ੀ ਲਈ ਗਈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖਾਤਮੇ ਲਈ ਪੁਲਿਸ ਦਾ ਸਾਥ ਦੇਣ ਅਤੇ ਕੋਈ ਵੀ ਨਸ਼ਾ ਤਸਕਰ ਦੀ ਨਸ਼ਾ ਵੇਚਦੇ ਦੀ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਤਰੁੰਤ ਪੁਲਿਸ ਨੂੰ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਖਾਤਮਾ ਲੋਕਾ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।

    First published: