Home /muktsar /

ਮੀਂਹ ਪ੍ਰਭਾਵਿਤ ਪਿੰਡਾਂ 'ਚ ਮੁੜ ਪਹੁੰਚੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੌਜੂਦਾ ਹਾਲਾਤਾਂ ਦਾ ਲਿਆ ਜਾਇਜ਼ਾ

ਮੀਂਹ ਪ੍ਰਭਾਵਿਤ ਪਿੰਡਾਂ 'ਚ ਮੁੜ ਪਹੁੰਚੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੌਜੂਦਾ ਹਾਲਾਤਾਂ ਦਾ ਲਿਆ ਜਾਇਜ਼ਾ

ਮੀਂਹ

ਮੀਂਹ ਪ੍ਰਭਾਵਿਤ ਪਿੰਡਾਂ 'ਚ ਮੁੜ ਪਹੁੰਚੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦੇ ਮੌਜੂਦਾ ਹਾਲਾਤਾਂ ਦੇ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਅੱਜ ਪਿੰਡ ਮਿੱਡਾ ਵਿਖੇ ਪਹੁੰਚੇ। ਇਸ ਦੌਰਾਨ ਪਿੰਡ ਮਿੱਡਾ 'ਚ ਇਕੱਤਰ ਪੰਨੀਵਾਲਾ, ਰਾਣੀਵਾਲਾ, ਭੁਲੇਰੀਆ ਆਦਿ ਦੇ ਵਾਸੀਆਂ ਨੇ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ 'ਤੇ ਗੱਲਬਾਤ ਕਰਦਿਆ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਉਹਨਾਂ ਦੇ ਇਸ ਦੌਰੇ ਦਾ ਮੁੱਖ ਮਕਸਦ ਇਨ੍ਹਾਂ ਪਿੰਡਾਂ 'ਚ ਚਲ ਰਹੇ ਰਾਹਤ ਕਾਰਜਾਂ ਦਾ ਜਾਇਜਾ ਲੈਣਾ ਹੈ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ,

    ਮਲੋਟ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦੇ ਮੌਜੂਦਾ ਹਾਲਾਤਾਂ ਦੇ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਅੱਜ ਪਿੰਡ ਮਿੱਡਾ ਵਿਖੇ ਪਹੁੰਚੇ। ਇਸ ਦੌਰਾਨ ਪਿੰਡ ਮਿੱਡਾ 'ਚ ਇਕੱਤਰ ਪੰਨੀਵਾਲਾ, ਰਾਣੀਵਾਲਾ, ਭੁਲੇਰੀਆ ਆਦਿ ਦੇ ਵਾਸੀਆਂ ਨੇ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ 'ਤੇ ਗੱਲਬਾਤ ਕਰਦਿਆ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਉਹਨਾਂ ਦੇ ਇਸ ਦੌਰੇ ਦਾ ਮੁੱਖ ਮਕਸਦ ਇਨ੍ਹਾਂ ਪਿੰਡਾਂ 'ਚ ਚਲ ਰਹੇ ਰਾਹਤ ਕਾਰਜਾਂ ਦਾ ਜਾਇਜਾ ਲੈਣਾ ਹੈ।

    ਸੰਤ ਸੀਚੇਵਾਲ ਨੇ ਕਿਹਾ ਕਿ ਇਹ ਸਮੱਸਿਆ ਦੁਬਾਰਾ ਨਾ ਆਵੇ ਇਸ ਦੇ ਪੁਖਤਾ ਹੱਲ ਲਈ ਸਰਕਾਰ ਯਤਨਸ਼ੀਲ ਹੈ। ਸਾਫ ਅਤੇ ਸੁੱਧ ਪੀਣ ਵਾਲੇ ਪਾਣੀ ਸਬੰਧੀ ਵੀ ਗ੍ਰੀਨ ਟ੍ਰਿਬਿਊਨਲ ਅਤੇ ਨਾਬਾਰਡ ਤਹਿਤ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਇਸ ਮਾਮਲੇ ਦਾ ਪੁਖਤਾ ਹੱਲ ਹੈ ਤਾਂ ਜੋਂ ਇਹ ਸਮੱਸਿਆ ਦੁਬਾਰਾ ਇਹਨਾਂ ਪਿੰਡਾਂ 'ਚ ਨਾ ਆਵੇ।

    Published by:Drishti Gupta
    First published:

    Tags: Muktsar, Punjab