Home /muktsar /

ਵਿਦਿਆਰਥੀਆਂ ਦੀ ਸਹਲੂਤ ਲਈ ਉਪਚਾਰਿਕ ਕੋਚਿੰਗ ਕਲਾਸਾਂ ਕੀਤੀਆਂ ਜਾ ਰਹੀਆਂ ਸ਼ੁਰੂ  

ਵਿਦਿਆਰਥੀਆਂ ਦੀ ਸਹਲੂਤ ਲਈ ਉਪਚਾਰਿਕ ਕੋਚਿੰਗ ਕਲਾਸਾਂ ਕੀਤੀਆਂ ਜਾ ਰਹੀਆਂ ਸ਼ੁਰੂ  

ਡਿਪਟੀ ਕਮਿਸ਼ਨਰ ਵਨੀਤ ਕੁਮਾਰ ਸ੍ਰੀ ਮੁਕਤਸਰ ਸਾਹਿਬ  

ਡਿਪਟੀ ਕਮਿਸ਼ਨਰ ਵਨੀਤ ਕੁਮਾਰ ਸ੍ਰੀ ਮੁਕਤਸਰ ਸਾਹਿਬ  

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਮੰਤਵ ਨਾਲ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਹੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਸਿੱਖਣ ਨਤੀਜਿਆਂ (ਲਰਨਿੰਗ ਆਊਟਕਮਜ) ਵਿੱਚ ਵਾਧਾ ਕਰਨ ਅਤੇ ਪਾਸ ਪ੍ਰਤੀਸ਼ਤ ਵਧਾਉਣ ਦੇ ਉਦੇਸ਼ ਨਾਲ ਮੁਫਤ ਉਪਚਾਰਕ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਮੰਤਵ ਨਾਲ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਹੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਸਿੱਖਣ ਨਤੀਜਿਆਂ (ਲਰਨਿੰਗ ਆਊਟਕਮਜ) ਵਿੱਚ ਵਾਧਾ ਕਰਨ ਅਤੇ ਪਾਸ ਪ੍ਰਤੀਸ਼ਤ ਵਧਾਉਣ ਦੇ ਉਦੇਸ਼ ਨਾਲ ਮੁਫਤ ਉਪਚਾਰਕ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

  ਇਸਦੇ ਨਾਲ ਹੀ ਸਰਕਾਰੀ ਸਕੂਲ ਸਮੇਂ ਦੌਰਾਨ ਪਾਠਕ੍ਰਮ ਨੂੰ ਸਮਝਣ ਵਿੱਚ ਮੁਸ਼ਕਲ ਦਾ ਸਾਹਮਣਾ ਕਰ ਰਹੇ 22329 ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ 509 ਵਿਦਿਅਕ ਟਿਊਟਰ ਜੋ ਵਿਦਿਆਰਥੀਆਂ ਨੂੰ ਸਿਖਾਉਣ ਦੇ ਨਤੀਜਿਆਂ ਵਿੱਚ ਵਾਧਾ ਕਰਨ ਅਤੇ ਵਿਦਿਆਰਥੀਆਂ ਦੇ ਸ਼ੰਕਿਆਂ ਨੂੰ ਦੂਰ ਕਰਨ ਵਿੱਚ ਮੱਦਦ ਕਰਨਗੇ ਅਤੇ ਸਿੱਖਣ ਦੇ ਨਤੀਜਿਆਂ, ਬੁਨਿਆਦੀ ਸਾਖਰਤਾ ਦੀ ਗਿਣਤੀ ਨੂੰ ਵਧਾਉਣ ਵਿੱਚ ਵੀ ਸਹਾਇਤਾ ਕਰਨਗੇ।

  ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ ਨਾਲ ਪੜ੍ਹਾਈ ਵਿੱਚ ਕਮਜੌਰ ਵਿਦਿਆਰਥੀਆਂ ਦੀ ਬਹੁਤ ਵੱਡੀ ਮੱਦਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਹੈ ਤਾਂ ਜ਼ੋ ਪੜ੍ਹਾਈ ਵਿੱਚ ਕਮਜੌਰ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਨਵੰਬਰ ਦੇ ਪਹਿਲੇ ਹਫ਼ਤੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਜ਼ਿਲ੍ਹੇ ਦੇ ਗ੍ਰੇਡ ਅਤੇ ਰੈਂਕ ਨੂੰ ਵਧਾਉਣ ਵਿੱਚ ਵੀ ਸਹਾਇਤਾ ਮਿਲੇਗੀ।

  Published by:Drishti Gupta
  First published:

  Tags: Muktsar, Punjab, Students