ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸਰਦੀ ਦੀ ਪਹਿਲੀ ਧੁੰਦ ਨੇ ਜਿਵੇਂ ਹੀ ਅੱਜ ਦਸਤਕ ਦਿੱਤੀ ਤਾਂ ਸੜਕ ਹਾਦਸੇ ਵੀ ਸ਼ੁਰੂ ਹੋ ਗਏ। ਮਲੋਟ ਤੋਂ ਡੱਬਵਾਲੀ ਮਾਰਗ 'ਤੇ ਅਜ ਬੱਸ ਤੇ ਕਾਰ ਦੀ ਟੱਕਰ ਹੋ ਗਈ। ਪਿੰਡ ਮਹੂਆਣਾ ਨਜ਼ਦੀਕ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ 'ਤੇ ਇਕ ਕਾਰ ਦੀ ਰੋਡਵੇਜ ਦੀ ਬੱਸ ਨਾਲ ਟੱਕਰ ਹੋ ਗਈ।
ਕਾਰ ਵਿਚ ਸਵਾਰ ਪੁਲਿਸ ਕਰਮਚਾਰੀ ਅਤੇ ਹੋਰ ਵਿਅਕਤੀ ਜਖਮੀ ਹੋ ਗਏ, ਜਿਨ੍ਹਾਂ ਨੂੰ ਮਲੋਟ ਸਿਵਲ ਹਸਪਤਾਲ ਭਰਤੀ ਕਰਨ ਤੋਂ ਬਾਅਦ ਮੁੱਢਲੇ ਇਲਾਜ ਉਪਰੰਤ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਕਾਰ ਬੁਰੀ ਤਰ੍ਹਾ ਨੁਕਸਾਨੀ ਗਈ ਅਤੇ ਕਾਰ ਸਵਾਰ ਜਖਮੀ ਹੋ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।