Home /muktsar /

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈਕ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈਕ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਈ ਵਿਦਿਆਰਥੀ ਪੜ੍ਹਾਈ ਵਿਚ ਤਾਂ ਬਹੁਤ ਹੋਸ਼ਿਆਰ ਹੁੰਦੇ ਹਨ ਪਰ ਪਰਿਵਾਰਾਂ ਦੀਆਂ ਆਰਥਿਕ ਮਜਬੂਰੀਆਂ ਕਾਰਨ ਅੱਗੇ ਪੜ੍ਹਨ ਤੋਂ ਅਸਮਰਥ ਹੋ ਜਾਂਦੇ ਹਨ।

  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੜ੍ਹਾਈ ਵਿਚ ਹੁਸ਼ਿਆਰ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਇਕੱਤੀ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਸਰਦਾਰ ਜਗਬੀਰ ਸਿੰਘ (ਕਨੇਡਾ) ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ ਅਤੇ ਕਮਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਈ ਵਿਦਿਆਰਥੀ ਪੜ੍ਹਾਈ ਵਿਚ ਤਾਂ ਬਹੁਤ ਹੋਸ਼ਿਆਰ ਹੁੰਦੇ ਹਨ ਪਰ ਪਰਿਵਾਰਾਂ ਦੀਆਂ ਆਰਥਿਕ ਮਜਬੂਰੀਆਂ ਕਾਰਨ ਅੱਗੇ ਪੜ੍ਹਨ ਤੋਂ ਅਸਮਰਥ ਹੋ ਜਾਂਦੇ ਹਨ। ਇਸ ਸਥਿਤੀ ਵਿੱਚ ਉਬਰਾਏ ਵੱਲੋਂ ਇਹਨਾਂ ਵਿਦਿਆਰਥੀਆਂ ਦੀਆਂ ਫੀਸਾਂ ਆਪਣੇ ਕੋਲੋਂ ਭਰ ਕੇ ਹੋਂਸਲਾ ਅਫ਼ਜ਼ਾਈ ਕੀਤੀ ਜਾਂਦੀ ਹੈ। ਮੁੱਖ ਮਹਿਮਾਨ ਜਗਬੀਰ ਸਿੰਘ ਨੇ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Published by:Tanya Chaudhary
First published:

Tags: Education, Muktsar, Punjab