Home /muktsar /

ਪੀ ਆਰ ਟੀ ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਉਂ ਕੀਤੀ ਗੇਟ ਰੈਲੀ, ਜਾਣੋ

ਪੀ ਆਰ ਟੀ ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਉਂ ਕੀਤੀ ਗੇਟ ਰੈਲੀ, ਜਾਣੋ

ਪੀ ਆਰ ਟੀ ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਉਂ ਕੀਤੀ ਗੇਟ ਰੈਲੀ, ਦੇਖੋ 

ਪੀ ਆਰ ਟੀ ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਕਿਉਂ ਕੀਤੀ ਗੇਟ ਰੈਲੀ, ਦੇਖੋ 

ਸ੍ਰੀ ਮੁਕਤਸਰ ਸਾਹਿਬ- ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪੀਆਰਟੀਸੀ ਤੇ ਪਨਬੱਸ ਦੇ ਡਿੱਪੂ ਅੱਗੇ ਕੰਟਰੈਕਟ ਵਰਕਰਾਂ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਸਰਪ੍ਰਸਤ ਪ੍ਰਧਾਨ ਕਮਲ ਕੁਮਾਰ ਨੇ ਦੱਸਿਆ ਕਿ ਆਪ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਅਦਾਰਿਆਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਪਨਬਸ ਅਤੇ ਪੀ ਆਰ ਟੀ ਸੀ ਦੇ ਕਰਮਚਾਰੀਆਂ ਦੀ ਤਨਖਾਹ ਦਾ ਪ੍ਰਬੰਧ ਕਰਨ ਤੋਂ ਵੀ ਨਾਕਾਮ ਹੋ ਗਈ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਉਹਨਾਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਸੰਘਰਸ਼ ਦੌਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨਾ, ਤਨਖਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਦੇਣ, ਕਿਲੋਮੀਟਰ ਸਕੀਮ, ਬੱਸਾ ਬੰਦ ਕਰਨਾ, ਠੇਕਾ ਭਰਤੀ ਬੰਦ ਕਰਨਾ ਆਦਿ ਮੰਗਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਅੱਜ ਤਕ ਸਰਕਾਰ ਕੋਈ ਹੱਲ ਕਰਨ ਲਈ ਤਿਆਰ ਨਹੀ। ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਹਫਤੇ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ, ਉਲਟਾ ਆਊਟਸੋਰਸਿੰਗ ਭਰਤੀ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਵਰਗੇ ਮੁਲਾਜ਼ਮਾਂ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ।

  ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਸਹੀ ਸਹੂਲਤ ਦੇਣੀ ਹੈ ਤਾਂ ਪਨਬਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀ ਤਨਖਾਹ ਅਤੇ ਡੀਜ਼ਲ ਸਰਕਾਰੀ ਖਜ਼ਾਨੇ ਤੋਂ ਅਦਾ ਕਰਨਾ ਸ਼ੁਰੂ ਕੀਤਾ ਜਾਵੇ। ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵਾਗੇ।

  Published by:Drishti Gupta
  First published:

  Tags: Punjab, Rally, Strike