Home /muktsar /

ਸ੍ਰੀ ਮੁਕਤਸਰ ਸਾਹਿਬ : ਕੌਮੀ ਲੋਕ ਅਦਾਲਤ 'ਚ 4998 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਕੀਤਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ : ਕੌਮੀ ਲੋਕ ਅਦਾਲਤ 'ਚ 4998 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਕੀਤਾ ਨਿਪਟਾਰਾ

ਕੌਮੀ ਲੋਕ ਅਦਾਲਤ 'ਚ ਕੀਤਾ 4998 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

ਕੌਮੀ ਲੋਕ ਅਦਾਲਤ 'ਚ ਕੀਤਾ 4998 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ

ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਇਸ ਦੇ ਨਾਲ ਹੀ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਇਸ ਦੇ ਨਾਲ ਹੀ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਵੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਅਤੇ ਸ਼ੈਸਨ ਜੱਜ, ਸ੍ਰੀ ਜਤਿੰਦਰ ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ), ਰਾਜਪਾਲ ਰਾਵਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਰਜਿੰਦਰ ਸਿੰਘ ਨਾਗਪਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ, ਗੁਰਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ ਜਸਵਿੰਦਰ ਸਿੰਘ, ਚੇਅਰਮੈਨ ਸਥਾਈ ਲੋਕ ਅਦਾਲਤ ਅਤੇ ਮੈਂਬਰ ਵੀ ਹਾਜ਼ਿਰ ਸਨ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 8 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 3 ਬੈਂਚ, ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਨਾਲ ਸਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ । ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ 4998 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਮਹੇਸ਼ ਗਰੋਵਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇੇ ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਥੇ ਦੱਸਣਾ ਉਚਿਤ ਹੋਵੇਗਾ ਕਿ ਫੈਮਿਲੀ ਕੋਰਟ ਵਿੱਚ ਪਰਿਵਾਰਿਕ ਝਗੜਿਆਂ ਵਿੱਚ ਕਾਫੀ ਸਮੇਂ ਤੋਂ ਚੱਲ ਰਹੇ ਕੇਸਾਂ ਵਿੱਚ ਦੋਹਾਂ ਧਿਰਾਂ ਦੇ ਕੇਸਾਂ ਵਿੱਚ ਰਾਜੀਨਾਮਾ ਕਰਵਾ ਕੇ ਘਰ ਵਸਾਏ ਗਏ ਹਨ ਅਤੇ ਚੈੱਕ ਬਾਊਂਸ ਕੇਸਾਂ ਵਿੱਚ ਵੀ ਦੋਹਾਂ ਧਿਰਾਂ ਦੇ ਰਾਜੀਨਾਮੇ ਕਰਵਾਏ ਗਏ।

Published by:Shiv Kumar
First published:

Tags: Cases, Court, Muktsar