Home /muktsar /

ਸ਼ਹੀਦ ਭਗਤ ਸਿੰਘ ਕਲੱਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ

ਸ਼ਹੀਦ ਭਗਤ ਸਿੰਘ ਕਲੱਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ

ਸ਼ਹੀਦ

ਸ਼ਹੀਦ ਭਗਤ ਸਿੰਘ ਕਲੱਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾਡ਼ਾ

ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਕਲੱਬ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ, ਸਮਾਜਕ, ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਨਾਲ-ਨਾਲ ਰਾਜਗੁਰੂ ਤੇ ਸੁਖਦੇਵ ਨੂੰ ਵੀ ਨਮਨ ਕੀਤਾ।

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ। ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਕਲੱਬ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ, ਸਮਾਜਕ, ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਨਾਲ-ਨਾਲ ਰਾਜਗੁਰੂ ਤੇ ਸੁਖਦੇਵ ਨੂੰ ਵੀ ਨਮਨ ਕੀਤਾ।

    ਪ੍ਰਧਾਨ ਸੰਜੇ ਵਾਲੀਆ ਨੇ ਸ਼ਹੀਦਾਂ ਦੇ ਦਿਖਾਏ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਸੁਣਾ ਕੇ ਵਾਹ-ਵਾਹੀ ਖੱਟੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਦਰਸਾਏ ਰਾਹ ਉੱਤੇ ਚੱਲਣਾ ਚਾਹੀਦਾ ਹੈ। ਗੱਲਬਾਤ ਦੌਰਾਨ ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਨੇ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਕਲੱਬ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ।

    Published by:Tanya Chaudhary
    First published:

    Tags: Bhagat singh, Muktsar, Punjab