Home /muktsar /

ਮੁਕਤਸਰ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਾਈਕਲ ਰੈਲੀ ਦਾ ਕੀਤਾ ਆਯੋਜਨ

ਮੁਕਤਸਰ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਾਈਕਲ ਰੈਲੀ ਦਾ ਕੀਤਾ ਆਯੋਜਨ

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ ਕੀਤਾ ਸਾਈਕਲ ਰੈਲੀ ਦਾ ਆਯੋਜਨ

ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ ਕੀਤਾ ਸਾਈਕਲ ਰੈਲੀ ਦਾ ਆਯੋਜਨ

ਸਾਰੇ ਪ੍ਰਤੀਭਾਗੀਆਂ ਨੂੰ 20 ਕਿਲੋਮੀਟਰ ਦੀ ਰੈਲੀ ਪੂਰੀ ਕਰਨ 'ਤੇ ਮੁੱਖ ਮਹਿਮਾਨ ਵੱਲੋਂ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕਲੱਬ ਦੇ ਮੈਂਬਰਾਂ ਵੱਲੋਂ DSP ਜਗਦੀਸ਼ ਕੁਮਾਰ ਦਾ ਸਨਮਾਨ ਕੀਤਾ ਗਿਆ। ਇਸ ਰੈਲੀ ਵਿੱਚ 100 ਪ੍ਰਤੀਭਾਗੀਆਂ ਨੇ ਭਾਗ ਲਿਆ।

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸਾਈਕਲ ਰਾਈਡਰ 19 ਕਲੱਬ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਨੂੰ ਸਮਰਪਿਤ ਬਿਲਕੁਲ ਫ਼ਰੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ. ਐਸ.ਪੀ. ਜਗਦੀਸ਼ ਕੁਮਾਰ ਨੇ ਸ਼ਿਰਕਤ ਕੀਤੀ।

    ਸਾਰੇ ਪ੍ਰਤੀਭਾਗੀਆਂ ਨੂੰ 20 ਕਿਲੋਮੀਟਰ ਦੀ ਰੈਲੀ ਪੂਰੀ ਕਰਨ 'ਤੇ ਮੁੱਖ ਮਹਿਮਾਨ ਵੱਲੋਂ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕਲੱਬ ਦੇ ਮੈਂਬਰਾਂ ਵੱਲੋਂ DSP ਜਗਦੀਸ਼ ਕੁਮਾਰ ਦਾ ਸਨਮਾਨ ਕੀਤਾ ਗਿਆ। ਇਸ ਰੈਲੀ ਵਿੱਚ 100 ਪ੍ਰਤੀਭਾਗੀਆਂ ਨੇ ਭਾਗ ਲਿਆ। ਇਹ ਰੈਲੀ ਰਾਈਡਰ ਚਵਾਇਸ ਬਾਈ ਸਾਈਕਲ ਸਟੋਰ ਅਜੀਤ ਸਿਨਮਾ ਮਾਰਕੀਟ ਬਠਿੰਡਾ ਰੋਡ ਤੋਂ ਸ਼ੁਰੂ ਅਤੇ 20 ਕਿਲੋਮੀਟਰ ਪੂਰਾ ਕਰਨ ਤੋਂ ਬਾਅਦ ਸਮਾਪਤ ਕੀਤੀ ਗਈ।

    ਸਾਰੇ ਪ੍ਰਤੀਭਾਗੀਆਂ ਲਈ ਗੋਰਾ ਗੁਲਸ਼ਨ ਬੇਕਰੀ ਅਤੇ ਸਾਜਨ ਜੂਸ ਬਾਰ ਵੱਲੋਂ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।ਇਸ ਸਾਈਕਲ ਰੈਲੀ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ।

    Published by:Tanya Chaudhary
    First published:

    Tags: Bhagat singh, Muktsar, Punjab, Rally