ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ-ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਜ਼ਿਲ੍ਹਾਂ ਅੰਦਰ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਚਲਦਿਆ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਵੱਲੋਂ ਜਿੱਥੇ ਸ਼ੁੱਕੀ ਪੁਰਸ਼ਾਂ ਦੇ ਟਿਕਾਣਿਆ 'ਤੇ ਸਰਚ ਅਪ੍ਰੈਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਜ਼ਿਲ੍ਹਾਂ ਦੇ ਨਾਲ ਲੱਗਦੇ ਸਰਹੱਦਾਂ 'ਤੇ ਨਾਕਾ ਬੰਦੀ ਕਰ ਚੈਕਿੰਗ ਕੀਤੀ ਜਾ ਰਹੀ।
ਇਸਦੇ ਨਾਲ ਹੀ ਤਿੰਨਾਂ ਸਬ-ਡਵੀਜਨਾਂ ਅੰਦਰ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸੇ ਦੇ ਚਲਦਿਆਂ ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ ਵੱਲੋਂ ਖੁੱਦ ਨਾਕਿਆਂ, ਚੌਂਕੀਆ ਅਤੇ ਥਾਣਿਆਂ ਦੀ ਅਚਣਚੈਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਕੰਮ ਕਾਜ਼ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਮੁਲਾਜਮਾਂ ਨੂੰ ਡਿਊਟੀ ਲਈ ਹਦਾਇਤਾਂ ਜਾਰੀ ਕੀਤੀ ਗਈਆਂ। ਇਸ ਮੌਕੇ ਐਸ.ਐਸ.ਪੀ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਚੱਲਦੇ ਹਲਾਤਾਂ ਦੇ ਮੱਦੇਨਜ਼ਰ ਪੁਲਿਸ ਮੁਲਜਮਾਂ ਵੱਲੋਂ ਜ਼ਿਲ੍ਹਾਂ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜਿਸ 'ਤੇ ਆਮ ਲੋਕਾਂ ਨੂੰ ਘਬਰਾਉਣ ਦੀ ਜਾਰੂਰਤ ਨਹੀਂ ਹੈ ਆਮ ਲੋਕ ਆਪਣਾ ਰੁਟੀਨ ਦਾ ਕੰਮ ਕਾਜ਼ ਉਸੇ ਤਰਾਂ ਕਰਦੇ ਰਹਿਣ ਉਨਾਂ ਨੇ ਕਿਹਾ ਕਿ ਨਾਕਿਆ, ਚੌਂਕੀਆਂ ਅਤੇ ਥਾਣਿਆ ਵਿੱਚ ਤਾਇਨਾਤ ਪੁਲਿਸ ਫੋਰਸ ਨੂੰ ਅਪਣੀ ਡਿਊਟੀ ਨੂੰ ਵਧੀਆ ਢੰਗ ਨਾਲ ਕਰਨ ਲਈ ਬ੍ਰੀਫ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਵਿੱਚ ਬਖਸ਼ਿਆਂ ਨਾ ਜਾਵੇ ਅਤੇ ਆਮ ਪਬਲਿਕ ਨਾਲ ਚੰਗੇ ਵਤੀਰੇ ਨਾਲ ਪੇਸ਼ ਆਇਆ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Muktsar news, Punjab