ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਗੋਨਿਆਣਾ ਜਾਂਦੀ ਸੜਕ ਇਕ ਛੱਪੜ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਜਿਥੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਬੀਤੇ ਕਰੀਬ ਇੱਕ ਸਾਲ ਤੋਂ ਬਣੀ ਹੋਈ ਹੈ। ਵਾਰਡ ਨੰਬਰ 13 ਅਤੇ 14 ਦੇ ਵਸਨੀਕ ਇਸ ਤੋਂ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੇ ਹਨ।
ਗੱਲਬਾਤ ਦੌਰਾਨ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਸੀਵਰੇਜ ਦੇ ਪਾਣੀ ਦੀ ਸਮੱਸਿਆ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਏਸ ਸੀਵਰੇਜ ਪਾਣੀ ਦੇ ਖੜਨ ਨਾਲ ਉਨ੍ਹਾਂ ਦੇ ਘਰ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਵੀ ਇਸ ਰਾਹ ਤੋ ਲੰਗਦੇ ਹਨ। ਉਥੋਂ ਲੰਘ ਰਹੇ ਸਕੂਲੀ ਬੱਚਿਆਂ ਨੇ ਵੀ ਕਿਹਾ ਕਿ ਕਈ ਵਾਰ ਉਹ ਇਸ ਪਾਣੀ ਵਿੱਚ ਡਿੱਗ ਪੈਂਦੇ ਹਨ ਅਤੇ ਜਿਸ ਨਾਲ ਉਨ੍ਹਾਂ ਦੀਆਂ ਕਿਤਾਬਾਂ ਵੀ ਗਿੱਲੀਆਂ ਹੋ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਰੋਡ ਉਪਰ ਸੀਵਰੇਜ ਸਿਸਟਮ ਠੀਕ ਕੀਤਾ ਜਾਵੇ ਅਤੇ ਜਿਨ੍ਹਾਂ ਗਲੀਆਂ ਵਿਚ ਸੀਵਰੇਜ ਨਹੀਂ ਹੈ ਉਥੇ ਸੀਵਰੇਜ਼ ਪਾਏ ਜਾਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।