ਕੁਨਾਲ ਧੂੜੀਆ,ਸ੍ਰੀ ਮੁਕਤਸਰ ਸਾਹਿਬ
ਲੰਬੀ- ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਸ਼ੁਰੂ ਕੀਤੇ ਧਰਨਿਆਂ ਦੀ ਲੜੀ ਤਹਿਤ ਲੰਬੀ ਸਬ ਤਹਿਸੀਲ ਅੱਗੇ ਧਰਨੇ 'ਤੇ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਗ਼ਲਤ ਨੀਤੀਆਂ ਤੇ ਚਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਉਨ੍ਹਾਂ ਖੁਦ ਦੇ ਉੱਪਰ ਅਤੇ ਪ੍ਰਕਾਸ਼ ਸਿੰਘ ਬਾਦਲ 'ਤੇ ਝੂਠੇ ਪਰਚੇ ਕਰਵਾਏ ਜਾ ਰਹੇ ਹਨ।
ਇਸ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਸ਼ਾਨੇ 'ਤੇ ਲੈਂਦਿਆਂ ਵੱਡੇ ਸਵਾਲ ਚੁੱਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Muktsar news, Punjab government, SAD, Sukhbir Badal