ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਭਾਰਤ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਦੀ ਲੜੀ ਤਹਿਤ ਹਰ ਘਰ ਜਲ ਸਕੀਮ ਸਬੰਧੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਉਚੇਚੇ ਤੌਰ 'ਤੇ ਸਨਮਾਨ ਪੱਤਰ ਮਿਲਿਆ ਹੈ। ਇਹ ਸਨਮਾਨ ਮੁੱਖ ਸਕੱਤਰ ਪੰਜਾਬ ਵਲੋਂ ਨਾਮਜ਼ਦ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਵਲੋਂ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਇਹ ਪੁਰਸਕਾਰ ਪ੍ਰਾਪਤ ਕੀਤਾ ਹੈ।
ਜਿਕਰਯੋਗ ਹੈ ਕਿ ਪੰਜਾਬ ਦੇ ਪੰਦਰਾ ਜ਼ਿਲ੍ਹਿਆਂ ਦੀ ਲੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਨੂੰ ਹਰ ਘਰ ਜਲ ਸਰਟੀਫਿਕੇਟ ਨਾਲ ਸਨਮਾਨਿਆ ਗਿਆ। ਹਰ ਘਰ ਜਲ ਸਕੀਮ ਤਹਿਤ ਮਿਲੇ ਸਨਮਾਨ ਸਨਮੁੱਖ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Punjab, Swachh Bharat Mission