ਕੁਨਾਲ ਧੂੜੀਆ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ- ਸੂਰਤ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਉਣ ਤੋਂ ਬਾਅਦ ਜਿੱਥੇ ਵੱਖ-ਵੱਖ ਰਾਜਸੀ ਆਗੂਆਂ ਵੱਲੋਂ ਟਿੱਪਣੀ ਕੀਤੀ ਜਾ ਰਹੀ ਹੈ। ਓਥੇ ਹੀ ਐਨਐਸਯੂਆਈ ਦੇ ਕੌਮੀ ਜਰਨਲ ਸਕੱਤਰ ਗੁਰਜੋਤ ਸੰਧੂ ਨੇ ਕਿਹਾ ਕਿ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ ਪਰ ਰਾਹੂਲ ਗਾਂਧੀ ਨੇ ਉਸ 'ਤੇ ਮੁਆਫੀ ਨਹੀਂ ਮੰਗੀ ਅਤੇ ਅਦਾਲਤ ਵਿੱਚ ਆਪਣੇ ਬਿਆਨ ਨਹੀਂ ਬਦਲੇ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਜਿਹੀ ਸੋਚ ਦੇ ਮਾਲਕ ਨਹੀਂ ਕਿ ਉਹ ਪਹਿਲਾਂ ਕੁਝ ਬੋਲਦੇ ਹਨ ਅਤੇ ਬਾਅਦ ਵਿੱਚ ਜਾ ਕੇ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਲੋਕਾਂ ਦੇ ਹੱਕਾਂ ਲਈ ਲੜਾਈ ਹੈ ਅਤੇ ਇਸ ਲੜਾਈ ਨੂੰ ਇਮਾਨਦਾਰੀ ਨਾਲ ਲੜਦੇ ਰਹਾਂਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਵਰਗ 'ਤੇ ਜ਼ੁਲਮ ਹੋਵੇਗਾ ਤਾਂ ਅਸੀਂ ਉਹਨਾਂ ਦੇ ਨਾਲ ਖੜਾਂਗੇ। ਉਨ੍ਹਾਂ ਦੀ ਆਵਾਜ਼ ਨੂੰ ਜਿਥੋਂ ਤੱਕ ਵੀ ਪਹੁੰਚਾਉਣਾ ਪਿਆ ਉਥੋਂ ਤੱਕ ਪਹੁੰਚਾਵਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Gurjot sandhu, Muktsar news, Rahul Gandhi