ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ (Muktsar Sahib) ਦੇ ਮੋੜ ਰੋਡ ਸਥਿਤ ਫਾਟਕਾਂ ਦੇ ਉੱਪਰ ਇਕ ਬਜ਼ੁਰਗ ਔਰਤ ਵੱਲੋਂ ਛੋਲੇ ਭੁੰਨਣ ਦਾ ਕੰਮ ਕੀਤਾ ਜਾਂਦਾ ਹੈ। ਗੱਲਬਾਤ ਕਰਦਿਆਂ ਉਸ ਬਜ਼ੁਰਗ ਔਰਤ ਨੇ ਦੱਸਿਆ ਕਿ ਉਹ ਘਰ ਵਿੱਚ ਇਕੱਲੀ ਰਹਿ ਰਹੀ ਹੈ। ਉਸ ਦਾ ਪਤੀ ਅਤੇ ਉਸ ਦਾ ਪੁੱਤਰ ਕੁਝ ਸਮਾਂ ਪਹਿਲਾਂ ਹੀ ਗੁਜ਼ਰ ਚੁੱਕੇ ਹਨ ਅਤੇ ਉਸ ਦੀਆਂ ਦੋ ਕੁੜੀਆਂ ਹਨ, ਜੋ ਵਿਆਹੀਆਂ ਹੋਈਆਂ ਹਨ। ਉਹ ਹੁਣ ਕਿਰਾਏ ਦੇ ਮਕਾਨ ਉੱਪਰ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਇਸ ਕੰਮ ਤੋਂ ਉਸ ਨੂੰ ਦਿਨ ਦੇ ਤਕਰੀਬਨ ਪੰਜਾਹ ਤੋਂ ਸੌ ਰੁਪਏ ਹੀ ਕਮਾਈ ਹੁੰਦੀ ਹੈ, ਜਿਸ ਨਾਲ ਉਸ ਦੇ ਘਰ ਦਾ ਗੁਜ਼ਾਰਾ ਵੀ ਨਹੀਂ ਚੱਲਦਾ। ਵੇਖੋ ਨਿਊਜ਼18 ਲੋਕਲ ਦੀ ਖ਼ਾਸ ਰਿਪੋਰਟ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Inspiration, Muktsar