ਕੁਨਾਲ ਧੂੜੀਆ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਬਕੈਂਵਾਲਾ ਵਿਚ ਖਤਰਨਾਕ ਵਾਵਰੋਲੇ ਨਾਲ ਨੁਕਸਾਨੇ ਗਏ ਮਕਾਨਾਂ ਦੀ ਮੁਰੰਮਤ ਵਾਸਤੇ ਐਮ ਪੀ ਲੈਡ ਫੰਡਾਂ ਵਿਚੋਂ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਰਾਹਤ ਕਾਰਜਾਂ ਵਾਸਤੇ ਆਪਣੇ ਪੱਲਿਓਂ ਇਕ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਬਕੈਂਵਾਲਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਤੇ ਵੇਖਿਆ ਕਿ ਖਤਰਨਾਕ ਵਾਵਰੋਲੇ ਨਾਲ ਕਿੰਨੂਆਂ ਦੇ ਬਾਗਾਂ ਤੇ ਕਣਕ ਦੀ ਫਸਲ ਨੂੰ ਇਥੇ ਤੇ ਨਾਲ ਲਗਵੇਂ ਪਿੰਡਾ ਵਿਚ ਕਿੰਨਾ ਨੁਕਸਾਨ ਹੋਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਜਿਹਨਾਂ ਦੇ ਮਕਾਨ ਤੇ ਕਿੰਨੂਆਂ ਦੇ ਬਾਗ ਨੁਕਸਾਨੇ ਗਏ ਹਨ, ਉਹਨਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਵਿੱਢੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar news, Punjab news, SAD, Sukhbir Badal