ਕੁਨਾਲ ਧੂੜੀਆ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਬਰਕੰਦੀ ਵਿਖੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ ਅਕਾਲੀ ਵਰਕਰ ਉਹਨਾਂ ਨੂੰ ਮਿਲਣ ਪਹੁੰਚੇ।
ਇਸ ਦੌਰਾਨ ਉਹਨਾਂ ਅਕਾਲੀ ਵਰਕਰਾਂ ਨਾਲ ਖੁੱਲੀ ਚਰਚਾ ਕੀਤੀ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰੋਜੀ ਬਰਕੰਦੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਇਸ ਮੌਕੇ ਉਹਨਾਂ ਸਾਬਕਾ ਵਿਧਾਇਕਾ ਦੇ ਸਟੀਕਰ ਵਾਪਿਸ ਲੈਣ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਮੰਗ ਤੇ ਕਿਹਾ ਕਿ ਪੰਜਾਬ ਦੇ ਜੋ ਕੰਮ ਕਰਨ ਵਾਲੇ ਹਨ ਉਹਨਾਂ ਵੱਲੋਂ ਧਿਆਨ ਛੱਡ ਆਪ ਸਰਕਾਰ ਹੋਰ ਹੀ ਵਾਧੂ ਮੁੱਦਿਆ ਚ ਲੋਕਾਂ ਨੂੰ ਉਲਝਾ ਕਿ ਰੱਖਣਾ ਚਾਹੁੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।