ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅਮ੍ਰਿੰਤਪਾਲ ਸਿੰਘ ਖਾਲਸਾ ਦੀ ਗਿਰਫਤਾਰੀ ਨੂੰ ਲੈ ਸ਼ੁਰੂ ਕੀਤੇ ਆਪ੍ਰੇਸ਼ਨ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ। ਪੁਲਿਸ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ, ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਐਸ ਐਸ ਪੀ ਹਰਮਨਬੀਰ ਸਿੰਘ ਗਿੱਲ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਅਫਵਾਹਾਂ 'ਚ ਨਾ ਆਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਪੂਰੀ ਤਰ੍ਹਾਂ ਅਮਨ ਕਾਨੂੰਨ ਦੀ ਸਥਿਤੀ ਹੈ। ਲੋਕ ਆਪਣੇ ਰੋਜ਼ਮਰਾ ਦੇ ਕੰਮ ਆਮ ਵਾਂਗ ਕਰਨ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਖਾਲਸਾ ਵਹੀਰ ਮੁੜ ਤੋ ਸੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Punjab Police