ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਗਿੱਦੜਬਾਹਾ ਵਿਖੇ ਮਾਲਵਾ ਸਕੂਲ ਦੇ 37ਵੇਂ ਫਾਊਂਡੇਸ਼ਨ ਸਮਾਗਮ ਦੌਰਾਨ ਪਹੁੰਚੇ। ਇਸ ਦੌਰਾਨ ਉਹਨਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕੇਕ ਕੱਟਿਆ। ਸੁਖਬੀਰ ਸਿੰਘ ਬਾਦਲ ਨੇ ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਆਸੀਰਵਾਦ ਦਿੱਤਾ। ਇਸ ਦੌਰਾਨ ਉਹਨਾਂ ਸਕੂਲ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਗੱਲ 'ਤੇ ਝੂਠ ਬੋਲ ਰਹੇ ਹਨ। ਉਹ ਲੋਕਾਂ 'ਚ ਆਪਣਾ ਵਿਸਵਾਸ ਗਵਾ ਚੁੱਕੇ ਅਤੇ ਹੁਣ ਲੋਕ ਉਹਨਾਂ ਦੀ ਗੱਲ 'ਤੇ ਵਿਸਵਾਸ ਨਹੀਂ ਕਰਦੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Parkash Singh Badal, Shiromani Akali Dal, Sukhbir Badal