ਕੁਨਾਲ ਧੂੜੀਆ
ਲੰਬੀ- ਬੀਤੇ ਦਿਨੀਂ ਤੇਜ਼ ਹਵਾਵਾਂ ਅਤੇ ਹੋਈ ਬਾਰਿਸ਼ ਕਾਰਨ ਕਈ ਪਿੰਡਾਂ ਵਿੱਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ। ਜਿੱਥੇ ਕਿਸਾਨਾਂ ਵੱਲੋਂ ਫਸਲਾਂ ਦੇ ਨੁਕਸਾਨ ਤੋਂ ਬਾਅਦ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਵੀ ਲਿਆ। ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦਾ ਕੁਦਰਤੀ ਮਾਰ ਕਾਰਨ ਫ਼ਸਲ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਜਲਦ ਗਦੋਰੀ ਕਰਵਾਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।