ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਐਮ ਪੀ ਲੈਂਡ ਫੰਡ 'ਚੋਂ ਰਾਸ਼ੀ ਦੇ ਚੈੱਕ ਭੇਜੇ ਗਏ। ਇਹ ਚੈਕਾਂ ਦੀ ਵੰਡ ਵੱਖ-ਵੱਖ ਪਿੰਡਾਂ 'ਚ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕੀਤੀ।
ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆ ਰੋਜੀ ਬਰਕੰਦੀ ਨੇ ਕਿਹਾ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਲਈ 50 ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਜਿਸ ਵਿਚੋਂ ਜਿਥੇ ਪਿੰਡਾਂ ਦੇ ਵਿਕਾਸ ਲਈ ਰਾਸ਼ੀ ਆਈ ਉਥੇ ਹੀ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਪੋਰਟਸ ਕਲੱਬਾਂ ਨੂੰ ਵੀ ਰਾਸ਼ੀ ਭੇਜੀ ਗਈ ਹੈ। ਜਿਸ ਲਈ ਉਹ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦਾ ਸਮੁੱਚੇ ਹਲਕੇ ਵੱਲੋਂ ਧੰਨਵਾਦ ਕਰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Punjab, Sukhbir Badal