ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਯਤਨ ਕਿੱਤੇ ਜਾ ਹਹੇ ਹਨ। ਇਸ ਅਧੀਨ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਟੀ.ਬੀ. ਦੇ ਟੈਸਟ ਅਤੇ ਜਾਗਰੂਕ ਕਰਨ ਲਈ ਇੱਕ ਟੀ.ਬੀ. ਟੈਸਟਿੰਗ ਅਤੇ ਜਾਗਰੂਕਤਾ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਭੇਜੀ ਗਈ ਹੈ।
ਅੱਜ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਵਲੋਂ ਟੀ.ਬੀ. ਵੈਨ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਰ ਸਾਹਿਬ ਨੇ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ 2025 ਤੱਕ ਸਮਾਜ ਵਿੱਚੋਂ ਟੀ.ਬੀ. ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ।
ਉਨ੍ਹਾ ਦੱਸਿਆਂ ਕਿ ਇਹ ਵੈਨ ਡਾ ਗੁਰਮੀਤ ਕੌਰ ਭੰਡਾਰੀ ਜ਼ਿਲ੍ਹਾ ਟੀ.ਬੀ. ਅਫ਼ਸਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਏਰੀਏ ਵਿੱਚ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾ ਦੇ ਟੀਬੀ ਦੇ ਟੈਸਟ ਕਰੇਗੀ ਅਤੇ ਆਮ ਲੋਕਾਂ ਨੂੰ ਟੀ.ਬੀ. ਦੀ ਬੀਮਾਰੀ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡਾ. ਗੁਰਮੀਤ ਕੌਰ ਭੰਡਾਰੀ ਜਿਲ੍ਹਾਂ ਟੀਬੀ. ਅਫਸਰ ਨੇ ਕਿਹਾ ਕਿ ਇਸ ਵੈਨ ਵਿੱਚ ਸੀ.ਬੀ. ਨਟ ਮਸ਼ੀਨ ਲੱਗੀ ਹੋਈ ਹੈ। ਜੋ ਕਿ ਬਹੁਤ ਹੀ ਐਡਵਾਂਸ ਤਕਨੀਕ ਹੈ। ਜਿਸ ਨਾਲ ਮੁਢਲੀ ਸਟੇਜ਼ ਵਿੱਚ ਹੀ ਬਲਗਮ ਦੀ ਜਾਂਚ ਕਰਕੇ ਟੀ.ਬੀ. ਦਾ ਪਤਾ ਲਗਾਇਆ ਜਾ ਸਕਦਾ ਹੈ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵੈਨ ਦਾ ਪੂਰਾ ਲਾਭ ਉਠਾਇਆ ਜਾਵੇ। ਇਸ ਮੌਕੇ ਹਰ ਭਗਵਾਨ ਸਿੰਘ ਟੀ ਬੀ ਸੁਪਰਵਾਇਜ਼ਰ ਨੇ ਕਿਹਾ ਕਿ ਜੇਕਰ ਤੁਹਾਡੇ ਪਰਿਵਾਰ ਵਿੱਚ ਜਾਂ ਸਮਾਜ ਵਿੱਚ ਕੋਈ ਵੀ ਵਿਅਕਤੀ ਨੂੰ 2 ਹਫ਼ਤੇ ਤੋਂ ਜਿਆਦਾ ਖਾਂਸੀ, ਬੁਖਾਰ, ਭੁੱਖ ਨਾ ਲੱਗਣਾ, ਵਜ਼ਨ ਘਟਨਾ ਆਦਿ ਲੱਛਣ ਨਜ਼ਰ ਆਉਣ ਤਾਂ ਉਹ ਇਸ ਵੈਨ ਵਿੱਚੋਂ ਜਾਂ ਸਰਕਾਰੀ ਸਿਹਤ ਸੰਸਥਾ ਵਿੱਚੋਂ ਜਲਦੀ ਤੋਂ ਜਲਦੀ ਬਲਗਮ ਦੀ ਮੁਫ਼ਤ ਜਾਂਚ ਕਰਵਾਉਣ ਅਤੇ ਜੇਕਰ ਉਹਨਾਂ ਨੂੰ ਟੀ.ਬੀ. ਦੀ ਬਿਮਾਰੀ ਹੈ ਤਾਂ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Health, Health care, Muktsar, Punjab