ਚੈਂਪੀਅਨਸ਼ਿਪਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾ ਪ੍ਰਸਾਸ਼ਨ ਸ੍ਰੀ ਮੁਕਤਸਰ ਸਾਹਿਬ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵੱਲੋਂ 41ਵੀਂ ਜ਼ਿਲ੍ਹਾ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ 2022-23 ਦੀ ਸ਼ੁਰੂਆਤ ਕੀਤੀ ਗਈ। ਇਸ ਚੈਂਪੀਅਨਸ਼ਿਪ ਦਾ ਰਸਮੀਂ ਉਦਘਾਟਨ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੈਂਪੀਅਨਸ਼ਿਪ 5 ਦਸੰਬਰ ਤੋਂ 18 ਦਸੰਬਰ ਤੱਕ ਹੋਵੇਗੀ। ਉਨ੍ਹਾਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਆਈਆਂ ਟੀਮਾਂ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Football, Muktsar