ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਅਜ ਸਵੇਰੇ ਇਕ ਨਵਵਿਆਹੁਤਾ ਔਰਤ ਦੀ ਲਾਸ਼ ਮਿਲੀ। ਇਸ ਔਰਤ ਦੇ ਹੱਥਾਂ ਚ ਵਿਆਹ ਦਾ ਚੂੜਾ ਪਾਇਆ ਹੋਇਆ ਸੀ। ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਸਰੋਵਰ 'ਚੋਂ ਲਾਸ਼ ਕੱਢਣ ਤੋਂ ਬਾਅਦ ਇਸ ਨੂੰ ਸ਼ਨਾਖਤ ਲਈ ਸਰਕਾਰੀ ਹਸਪਤਾਲ ਮੋਰਚਰੀ 'ਚ ਭੇਜ ਦਿੱਤਾ ਗਿਆ।
ਮ੍ਰਿਤਕ ਔਰਤ ਦੀ ਪਛਾਣ ਈਸ਼ੂ ਵਜੋਂ ਹੋਈ ਹੈ। ਜੋ ਕਿ ਸਰਕਾਰੀ ਨੌਕਰੀ 'ਤੇ ਸੀ ਅਤੇ ਕਰੀਬ ਡੇਢ ਮਹੀਨਾ ਪਹਿਲਾ ਹੀ ਇਸਦਾ ਵਿਆਹ ਹੋਇਆ ਸੀ। ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰਾ ਪਰਿਵਾਰ 'ਤੇ ਦਾਜ ਮੰਗਣ ਦੇ ਇਲਜ਼ਾਮ ਲਗਾਏ ਹਨ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਸਬੰਧੀ ਐਸ ਐਚ ਓ ਨਵਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Darbar Sahib, Death, Muktsar, Police, Women