ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸੇਵੀਅਰ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਜਿੱਥੇ ਸੈਂਕੜਿਆਂ ਦੀ ਗਿਣਤੀ ਵਿਚ ਕੰਮ ਕੀਤੇ ਜਾ ਰਹੇ ਹਨ। ਉੱਥੇ ਧਰਤੀ ਹੇਠਲੇ ਗੰਧਲੇ ਪਾਣੀ ਤੋਂ ਮਨੁੱਖੀ ਸਰੀਰ ਨੂੰ ਹੋਣ ਵਾਲੀ ਬਿਮਾਰੀਆਂ ਤੋਂ ਬਚਾਉਣ ਲਈ ਸਕੂਲਾਂ, ਕਲਜਾ, ਹਸਪਤਾਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਆਰ ਓ ਸਿਸਟਮ ਮੁਫ਼ਤ ਲਗਾਏ ਜਾ ਰਹੇ ਹਨ।
ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਮਿਊਨਟੀ ਹੈਲਥ ਸੈਂਟਰ ਚੱਕ ਸ਼ੇਰੇ ਵਾਲਾਂ ਵਿੱਚ ਮੁਫ਼ਤ ਆਰ ਓ ਸਿਸਟਮ ਲਗਾਇਆ ਗਿਆ। ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆਂ ਭਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ 80 ਦੇ ਕਰੀਬ ਮੁਫ਼ਤ ਆਰ ਓ ਸਿਸਟਮ ਵੱਖ-ਵੱਖ ਜਗ੍ਹਾ 'ਤੇ ਲਗਾਏ ਜਾ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr Baljit Kaur, Muktsar, Punjab