Home /muktsar /

ਸ੍ਰੀ ਮੁਕਤਸਰ ਸਾਹਿਬ ਵਿਖੇ 'ਖੇਡਾਂ ਵਤਨ ਪੰਜਾਬ' ਦੀਆਂ ਮੁਹਿੰਮ ਦਾ ਇੰਝ ਹੋਇਆ ਆਗਾਜ਼  

ਸ੍ਰੀ ਮੁਕਤਸਰ ਸਾਹਿਬ ਵਿਖੇ 'ਖੇਡਾਂ ਵਤਨ ਪੰਜਾਬ' ਦੀਆਂ ਮੁਹਿੰਮ ਦਾ ਇੰਝ ਹੋਇਆ ਆਗਾਜ਼  

ਖੇਡਾਂ

ਖੇਡਾਂ ਵਤਨ ਪੰਜਾਬ ਦੀਆ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਆਗਾਜ਼  

ਸ੍ਰੀ ਮੁਕਤਸਰ ਸਾਹਿਬ:  ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕਰਵਾਈ ਗਈ।

 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ:  ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕਰਵਾਈ ਗਈ।

  ਇਸ ਮੌਕੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਚੱਲਣ ਵਾਲੀਆਂ ਖੇਡਾਂ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚ ਅੰਡਰ 14 ਤੋਂ ਪੰਜਾਹ ਸਾਲ ਤੋਂ ਵੱਧ ਉਮਰ ਦੇ ਖਿਡਾਰੀ ਅਥਲੈਟਿਕਸ, ਖੋ-ਖੋ, ਕਬੱਡੀ ਵਾਲੀਬਾਲ ਮੁਕਾਬਲਿਆਂ ਵਿੱਚ ਭਾਗ ਲੈਣਗੇ।

  ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੈਂ ਸੀ ਐੱਮ ਭਗਵੰਤ ਮਾਨ ਜੀ ਅਤੇ ਖੇਡ ਮੰਤਰੀ ਮੀਤ ਸਿੰਘ ਹੇਅਰ ਜੀ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਚੰਗੀ ਦੇਖ ਰੇਖ ਵਿਚ ਖੇਡਾਂ ਦੀ ਸ਼ੁਰੂਆਤ ਕਰਵਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੋ ਨੌਜਵਾਨ ਖੇਡਾਂ ਵਿੱਚ ਰੁਚੀ ਰੱਖਦੇ ਹਨ ਉਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

  Published by:Rupinder Kaur Sabherwal
  First published:

  Tags: Muktsar, Punjab