Home /muktsar /

ਡਿਪਟੀ ਕਮਿਸ਼ਨਰ ਨੇ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਧੂਮਧਾਮ ਨਾਲ ਮਨਾਇਆ ਜਨਮਦਿਨ  

ਡਿਪਟੀ ਕਮਿਸ਼ਨਰ ਨੇ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਧੂਮਧਾਮ ਨਾਲ ਮਨਾਇਆ ਜਨਮਦਿਨ  

ਡਿਪਟੀ ਕਮਿਸ਼ਨਰ ਨੇ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਜਨਮ ਮਨਾਇਆ ਜਨਮਦਿਨ  

ਡਿਪਟੀ ਕਮਿਸ਼ਨਰ ਨੇ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਜਨਮ ਮਨਾਇਆ ਜਨਮਦਿਨ  

ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਜਿੰਦਗੀ ਦੀਆਂ ਹਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹਨਾਂ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਨੇ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਜਿੰਦਗੀ ਦੀਆਂ ਹਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹਨਾਂ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਨੇ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ।

    ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਡਾ. ਸ਼ਿਵਾਨੀ ਨਾਗਪਾਲ ਨੇ ਝੁੱਗੀਆਂ ਝੋਪੜੀਆਂ ਵਿੱਚ ਰਹਿ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਿੰਦਗੀ ਵਿੱਚ ਪੜਾਈ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਬੱਚਿਆਂ ਦੀ ਪੜ੍ਹਾਈ ਵਿੱਚ ਰੁਚੀ ਪੈਦਾ ਕਰਨ ਲਈ ਕਿਤਾਬਾਂ, ਕਹਾਣੀਆਂ ਵਾਲੀਆਂ ਕਿਤਾਬਾਂ, ਡਰਾਇੰਗ ਬੁੱਕ, ਅਤੇ ਪੈਨਸਿਲ ਰੰਗ ਵੀ ਵੰਡੇ ਗਏ। ਇਸ ਦੌਰਾਨ ਬੱਚਿਆਂ ਵੱਲੋਂ ਅਲੱਗ ਅਲੱਗ ਤਰ੍ਹਾਂ ਦੀਆਂ ਗਤੀਵਿਧੀਆਂ ਨਾਚ ਪ੍ਰਤੀਯੋਗਤਾ, ਡਰਾਇੰਗ ਪ੍ਰਤੀਯੋਗਤਾ, ਕਵਿਤਾ ਪ੍ਰਤੀਯੋਗਤਾ ਕਰਵਾਈ ਗਈ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ।

    ਇਸ ਦੇ ਨਾਲ ਹੀ ਪਹਾੜੇ ਅਤੇ ਗਿਣਤੀ ਸਬੰਧੀ ਪ੍ਰਤੀਯੋਗਤਾ ਵੀ ਰੱਖੀ ਗਈ ਤਾਂ ਜੋ ਖੇਡ-ਖੇਡ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਤੀ ਰੁਚੀ ਬਣੀ ਰਹੇ ਅਤੇ ਇਨ੍ਹਾਂ ਸਾਰੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਗਿਫਟ ਵੀ ਵੰਡੇ ਗਏ। ਆਉਣ ਵਾਲੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੌਕੇ 'ਤੇ ਬੱਚਿਆਂ ਨੂੰ ਬੂਟ ਵੀ ਵੰਡੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ ਅਨੂ ਬਾਲਾ, ਸੋਹਲਪ੍ਰੀਤ ਕੌਰ, ਸੌਰਵ ਚਾਵਲਾ, ਚਰਨਵੀਰ ਸਿੰਘ ਅਤੇ ਹੀਨਾ ਅਨੇਜਾ ਵੀ ਮੌਜੂਦ ਸਨ।

    Published by:Drishti Gupta
    First published:

    Tags: Birthday, Birthday special, Children, Muktsar