ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੇੰਡੂ ਏਰੀਆ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਆਸਾ ਬੁੱਟਰ ਤੋਂ ਲੋਕ ਭਲਾਈ ਸਕੀਮਾਂ ਨੂੰ ਪਿੰਡ ਪੱਧਰ 'ਤੇ ਲਾਗੂ ਕਰਨ ਲਈ ਸ਼ੁਰੂਆਤ ਕਰ ਦਿੱਤੀ ਹੈ। ਤਾਂ ਜ਼ੋ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿਦੜ੍ਹਬਾਹਾ ਦੇ ਪਿੰਡਾਂ 'ਚ 28 ਦਸੰਬਰ ਤੱਕ ਇਕ ਮਹੀਨੇ ਦੇ ਤਿਆਰ ਕੀਤੇ ਸ਼ਡਿਊਲ ਅਨੁਸਾਰ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਦੌਰੇ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਅਫਸਰ ਸਹਿਬਾਨਾਂ ਵੱਲੋਂ ਖੁਦ ਮੌਕੇ 'ਤੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਜਲਦ ਤੋਂ ਜਲਦ ਹੱਲ ਕਰਵਾਉਣ ਦੇ ਪਾਬੰਦ ਹੋਣਗੇ। ਉਹਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਹੁਣ ਉਹ 14 ਦਸੰਬਰ ਨੂੰ ਮਲੋਟ ਦੇ ਪਿੰਡ ਆਲਮਵਾਲਾ ਵਿਖੇੇ ਵੀ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Muktsar, Punjab, Scheme