ਕੁਨਾਲ ਧੂੜੀਆ,
ਸ੍ਰੀ ਮੁਕਤਸਰ ਸਾਹਿਬ- ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਰਾਸ਼ਟਰ ਪਤਨੀ ਕਹੇ ਜਾਣ ਦੇ ਰੋਸ ਵਜੋਂ ਭਾਜਪਾ ਮੰਡਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ੇਰ ਸਿੰਘ ਚੌਕ ਵਿੱਚ ਅਧੀਰ ਰੰਜਨ ਚੌਧਰੀ ਦਾ ਪੁਤਲਾ ਫੂਕਿਆ ਗਿਆ। ਭਾਜਪਾ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣਾ ਰੋਸ ਪ੍ਰਗਟ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਭਾਜਪਾ ਵਰਕਰਾਂ ਨੇ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਸਮਾਂ ਜਾਰੀ ਰਹੇਗਾ ਜਿੰਨਾ ਸਮਾਂ ਅਧੀਰ ਰੰਜਨ ਚੌਧਰੀ ਵੱਲੋਂ ਮੁਆਫ਼ੀ ਨਹੀਂ ਮੰਗ ਲਈ ਜਾਂਦੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।