ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਚਾਰ ਜ਼ਿਲ੍ਹਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪਹੁੰਚੇ। ਇਸ ਮੌਕੇ 'ਤੇ 11 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਹੋ ਰਹੇ ਸਮਾਗਮ ਸਬੰਧੀ ਵਿਚਾਰ ਚਰਚਾ ਹੋਈ।
ਇਸ ਮੀਟਿੰਗ ਉਪਰੰਤ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ 11 ਦਸੰਬਰ ਦੇ ਸਮਾਗਮ ਸਬੰਧੀ ਪੰਜਾਬ 'ਚੋਂ ਕਿਸਾਨ ਵੱਡੀ ਗਿਣਤੀ 'ਚ ਸ਼ਿਰਕਤ ਕਰਨਗੇ। ਡੱਲੇਵਾਲ ਨੇ ਕਿਹਾ ਕਿ ਬੀਤੇ ਦਿਨੀਂ ਸੂਬਾ ਸਰਕਾਰ ਵਿਰੁੱਧ ਜਿੰਨ੍ਹਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਗਿਆ ਉਹਨਾਂ ਸਬੰਧੀ ਆਮ ਲੋਕਾਂ ਦੇ ਵਿਚ ਵੀ ਪ੍ਰਚਾਰ ਕੀਤਾ ਜਾ ਰਿਹਾ।
ਸੂਬਾ ਸਰਕਾਰ ਵੱਲੋਂ ਸਰਕਾਰੀ ਦਫਤਰਾਂ 'ਚ ਪ੍ਰੀਪੇਡ ਮੀਟਰ ਲਾਉਣ ਦੇ ਲਏ ਗਏ ਫੈਸਲੇ ਸਬੰਧੀ ਉਹਨਾਂ ਕਿਹਾ ਕਿ ਇਹ ਬਿਜਲੀ ਸੋਧ ਬਿੱਲ ਦਾ ਪਹਿਲਾ ਕਦਮ ਹੈ। ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਚੱਲ ਰਹੀ ਤੇ ਕੇਂਦਰ ਸਰਕਾਰ ਡਬਲਿਊ ਟੀ ਓ ਦੇ ਹੱਥਾਂ 'ਚ ਖੇਡ ਰਹੀ। ੳਹਨਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਅਨੁਸਾਰ ਫਸਲਾਂ ਦੇ ਰੇਟ, ਐਮ ਐਸ ਪੀ ਆਦਿ ਮੰਗਾਂ ਸਬੰਧੀ ਸੰਘਰਸ਼ ਜਾਰੀ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।