ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ-ਜੇਲ੍ਹਾਂ ਵਿੱਚ ਬੰਦ ਗੈਗਸਟਰਾਂ ਵੱਲੋਂ ਇਨ੍ਹਾਂ ਜੇਲ੍ਹਾਂ ਵਿੱਚ ਤਾਇਨਾਤ ਮੁਲਾਜ਼ਮਾਂ 'ਤੇ ਹਮਲੇ ਕਰਨ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ । ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਿਲ੍ਹਾ ਜੇਲ੍ਹ 'ਚ ਬੰਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਬੀ ਕੈਟਾਗਰੀ ਦੇ ਗੈਂਗਸ਼ਟਰ ਜਸਦੇਵ ਸਿੰਘ ਜੱਸੀ ਨੇ ਦੋ ਸਹਾਇਕ ਸੁਪਰਡੈਂਟਾਂ 'ਤੇ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਅੱਜ ਡੀ ਆਈ ਜੀ (ਜੇਲ੍ਹ) ਤੇਜਿੰਦਰ ਸਿੰਘ ਮੌੜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਹਨਾਂ ਜਖਮੀ ਦੋਵੇਂ ਸਹਾਇਕ ਜੇਲ੍ਹ ਸੁਪਰਡੈਂਟ ਤਰਸੇਮ ਸਿੰਘ ਅਤੇ ਪ੍ਰੀਤਮ ਲਾਲ ਦਾ ਹਾਲ ਜਾਣਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡੀ ਆਈ ਜੀ (ਜੇਲ੍ਹ) ਤੇਜਿੰਦਰ ਸਿੰਘ ਮੌੜ ਨੇ ਕਿਹਾ ਕਿ ਜੇਲ੍ਹਾਂ 'ਚ ਸਖਤੀ ਹੋਣ ਦੇ ਚਲਦਿਆ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਜਿਸਦੇ ਚਲਦਿਆ ਗੈਂਗਸਟਰ ਵੱਲੋਂ ਸਹਾਇਕ ਜੇਲ੍ਹ ਸੁਪਰਡੈਂਟ 'ਤੇ ਇਹ ਹਮਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਜਖਮੀਆਂ ਦੇ ਇਲਾਜ ਲਈ 50 ਹਜਾਰ ਰੁਪਏ ਵੀ ਦਿੱਤੇ ਜਾ ਰਹੇ ਹਨ। ਤੁਹਾਨੂੰ ਦਸ ਦਈਏ ਕਿ ਗੈਂਗਸਟਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਜੇਲ੍ਹ 'ਚ ਹਮਲਾ ਕਰ ਕੇ ਦੋ ਸਹਾਇਕ ਜੇਲ੍ਹ ਸੁਪਰਡੈਂਟਾਂ ਨੂੰ ਜਖਮੀ ਕਰ ਦਿੱਤਾ ਗਿਆ ਸੀ। ਸਹਾਇਕ ਜੇਲ੍ਹ ਸੁਪਰਡੈਂਟ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹੈ। ਇਸ ਮਾਮਲੇ 'ਚ ਸਹਾਇਕ ਜੇਲ੍ਹ ਸੁਪਰਡੈਂਟ ਵਰਿੰਦਰ ਕੁਮਾਰ ਦੇ ਬਿਆਨਾਂ 'ਤੇ ਗੈਂਗਸ਼ਟਰ ਜਸਦੇਵ ਸਿੰਘ ਜੱਸੀ 'ਤੇ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।