ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਿਡ ਡੇ ਮੀਲ ਵਰਕਰਾਂ ਨੇ ਆਪ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਉਥੇ ਹੀ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਸਮੇਂ ਮਿਡ ਡੇ ਮੀਲ ਵਰਕਰਾਂ ਨੇ ਬੋਲਦਿਆਂ ਕਿਹਾ ਕਿ ਆਪ ਸਰਕਾਰ ਵੱਲੋਂ ਚੋਣ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਤਨਖਾਹਾਂ ਵਿਚ ਵਾਧਾ ਕੀਤਾ ਜਾਵੇਗਾ। ਪਰ ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਅਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਵਿਧਾਇਕ ਜਗਦੀਪ ਸਿੰਘ ਬਰਾੜ ਨੂੰ ਆਪਣੀਆ ਹੱਕੀ ਮੰਗਾ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ ਸੀ। ਪਰ ਨਮੋਸ਼ੀ ਵਾਲੀ ਗੱਲ ਇਹ ਰਹੀ ਕਿ ਇਹ ਮੰਗ ਪੱਤਰ ਐਮ ਐਲ ਏ ਦੀ ਕੋਠੀ ਤੱਕ ਹੀ ਸੀਮਤ ਰਿਹਾ। ਵਰਕਰਾਂ ਨੇ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mid day Meal, Protest, Punjab