ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਅਗਵਾਈ ਵਿੱਚ ਜ਼ਿਲ੍ਹੇ 'ਚ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 327 ਹੋ ਗਈ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾ ਲਗਾਤਾਰ ਕੰਮ ਕਰ ਰਹੀਆਂ ਹਨ। ਜੋ ਕਿ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਡੇਂਗੂ ਪਾਜ਼ੀਟਿਵ ਕੇਸਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਜਾ ਕੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ। ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।