Home /muktsar /

ਮੁਕਤਸਰ 'ਚ ਪਾਵਰਕੌਮ ਦੇ ਕੱਚੇ ਮੁਲਾਜ਼ਮ ਉਤਰੇ ਸੰਘਰਸ਼ ਦੇ ਰਾਹ 'ਤੇ  

ਮੁਕਤਸਰ 'ਚ ਪਾਵਰਕੌਮ ਦੇ ਕੱਚੇ ਮੁਲਾਜ਼ਮ ਉਤਰੇ ਸੰਘਰਸ਼ ਦੇ ਰਾਹ 'ਤੇ  

ਪਾਵਰਕੌਮ

ਪਾਵਰਕੌਮ ਦੇ ਕੱਚੇ ਮੁਲਾਜ਼ਮ ਉਤਰੇ ਸੰਘਰਸ਼ ਦੇ ਰਾਹ 'ਤੇ  

ਧਰਨਾਕਾਰੀ ਹਾਦਸਿਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ, ਕੰਟਰੈਕਟ ਕਾਮਿਆਂ ਨੂੰ ਪੱਕੇ ਕਰਨ, ਕੰਟਰੈਕਟ ਕੰਪਨੀਆਂ ਨੂੰ ਪਾਵਰਕੌਮ ਵਿੱਚੋਂ ਕੱਢਣ, ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਆਦਿ ਦੀ ਮੰਗ ਕਰ ਰਹੇ ਸਨ।

  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਬਿਜਲੀ ਘਰ ਅੱਗੇ ਧਰਨਾ ਦੇ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦਾ ਪੁਤਲਾ ਵੀ ਫੂਕਿਆ। ਧਰਨਾਕਾਰੀ ਹਾਦਸਿਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ, ਕੰਟਰੈਕਟ ਕਾਮਿਆਂ ਨੂੰ ਪੱਕੇ ਕਰਨ, ਕੰਟਰੈਕਟ ਕੰਪਨੀਆਂ ਨੂੰ ਪਾਵਰਕੌਮ ਵਿੱਚੋਂ ਕੱਢਣ, ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਆਦਿ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਮੰਗਾਂ ਜਲਦੀ ਪੂਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।

ਪਾਵਰਕੌਮ ਅਤੇ ਟ੍ਰਾਂਸਕੋ ਥੇਕਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰ ਕੰਪਨੀਆਂ ਰਾਹੀਂ ਆਊਟਸੋਰਸਿੰਗ ਅਧੀਨ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਮਾਮੂਲੀ ਤਨਖ਼ਾਹ ਦਿੱਤੀ ਜਾ ਰਹੀ ਹੈ। ਜਿਸ ਕਾਰਨ ਉਹ ਆਪਣੇ ਘਰ ਵੀ ਨਹੀਂ ਚਲਾ ਪਾ ਰਹੇ । ਉਨ੍ਹਾਂ ਕਿਹਾ ਕਿ ਉਹ 11,000 ਵੋਲਟੇਜ 'ਤੇ ਕੰਮ ਕਰਦੇ ਹਨ ਪਰ ਮੁਲਾਜ਼ਮਾਂ ਦੀ ਸੁਰੱਖਿਆ ਰੱਬ ਦੇ ਭਰੋਸੇ 'ਤੇ ਹੀ ਹੈ। ਉਨ੍ਹਾਂ ਨਾਲ ਲਗਾਤਾਰ ਹਾਦਸੇ ਵਾਪਰ ਰਹੇ ਹਨ। ਹਰ ਕੋਈ ਬਿਨਾਂ ਸਿਖਲਾਈ ਅਤੇ ਸੁਰੱਖਿਆ ਕਿੱਟ ਤੋਂ ਬਿਨਾਂ ਕੰਮ ਕਰਨ ਲਈ ਮਜਬੂਰ ਹੈ। ਹੁਣ ਤੱਕ ਜਿੱਥੇ ਕਈ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਕਈ ਅੰਗਹੀਣ ਵੀ ਹੋ ਚੁੱਕੇ ਹਨ।

ਪਰ ਨਾ ਹੀ ਸਰਕਾਰ ਦੇ ਪੱਖ ਤੋਂ ਨਾ ਤਾਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ ਕੋਈ ਮੁਆਵਜ਼ਾ ਦਿੱਤਾ ਗਿਆ ਹੈ ਅਤੇ ਨਾ ਹੀ ਜ਼ਖ਼ਮੀ ਮੁਲਾਜ਼ਮਾਂ ਨੂੰ ਕੋਈ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਇਸ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਰਾਜ ਦੇ ਬਿਜਲੀ ਮੰਤਰੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਤੋਂ ਇਲਾਵਾ ਕੁੱਝ ਨਹੀਂ ਹੋਇਆ। ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਆਪਣੀਆਂ ਮੰਗਾਂ ਦੀ ਪੂਰਤੀ ਦੀ ਮੰਗ ਕਰਦਿਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।

Published by:Tanya Chaudhary
First published:

Tags: AAP Punjab, Muktsar, Punjab