Home /muktsar /

This is How Straw is Used: ਪਰਾਲੀ ਨਹੀਂ ਹੋਵੇਗੀ ਬਰਬਾਦ, ਇਸ ਤਰੀਕੇ ਨਾਲ ਕਰੋ ਵਰਤੋਂ

This is How Straw is Used: ਪਰਾਲੀ ਨਹੀਂ ਹੋਵੇਗੀ ਬਰਬਾਦ, ਇਸ ਤਰੀਕੇ ਨਾਲ ਕਰੋ ਵਰਤੋਂ

ਜਾਣੋ ਪਰਾਲੀ ਨੂੰ ਕਿਸ ਤਰ੍ਹਾਂ ਲਿਆਂਦਾ ਜਾ ਸਕਦਾ ਵਰਤੋਂ 'ਚ  

ਜਾਣੋ ਪਰਾਲੀ ਨੂੰ ਕਿਸ ਤਰ੍ਹਾਂ ਲਿਆਂਦਾ ਜਾ ਸਕਦਾ ਵਰਤੋਂ 'ਚ  

ਗਿੱਦੜਬਾਹਾ: ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰ 'ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜ਼ੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਨਾਲ-ਨਾਲ ਨਰਮੇਂ, ਝੋਨੇ ਅਤੇ ਬਾਸਮਤੀ ਦੀ ਫ਼ਸਲ 'ਤੇ ਇਸ ਵੇਲੇ ਆ ਰਹੀਆਂ ਸਮੱਸਿਆਵਾਂ ਦਾ ਸੁਚੱਜਾਂ ਹੱਲ ਕੀਤਾ ਜਾ ਸਕੇ।

ਹੋਰ ਪੜ੍ਹੋ ...
 • Share this:

  ਕੁਨ‍ਾਲ ਧੂੜੀਆ

  ਗਿੱਦੜਬਾਹਾ: ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਪੱਧਰ 'ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜ਼ੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਨਾਲ-ਨਾਲ ਨਰਮੇਂ, ਝੋਨੇ ਅਤੇ ਬਾਸਮਤੀ ਦੀ ਫ਼ਸਲ 'ਤੇ ਇਸ ਵੇਲੇ ਆ ਰਹੀਆਂ ਸਮੱਸਿਆਵਾਂ ਦਾ ਸੁਚੱਜਾਂ ਹੱਲ ਕੀਤਾ ਜਾ ਸਕੇ।

  ਖੇਤੀਬਾੜੀ ਵਿਭਾਗ ਵਲੋਂ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਬਲਾਕ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੌਰਾਨ ਸਹਾਇਕ ਖੇਤੀਬਾੜੀ ਇੰਜੀਨੀਅਰ ਅਭੈਜੀਤ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾਂ ਦੀ ਸੁਚੱਜੀ ਵਰਤੋਂ ਅਤੇ ਮਸ਼ੀਨਾਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ/ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ।

  ਕੈਂਪ ਦੌਰਾਨ ਜੋਬਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਝੋਨੇ/ਬਾਸਮਤੀ ਦੀ ਫ਼ਸਲ ਤੇ ਇਸ ਸਮੇਂ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਕਰਨਜੀਤ ਸਿੰਘ ਪੋ੍ਰਜੈਕਟ ਡਾਇਰੈਕਟਰ ਆਤਮਾ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਦੱਸਿਆ।

  ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਪੁੱਛੇ ਗਏ ਸਵਾਲਾਂ ਬਾਰੇ ਜਗਤਾਰ ਸਿੰਘ, ਏ.ਈ.ਓ. ਨੇ ਇਸ ਸਕੀਮ ਸਬੰਧੀ ਜਾਣਕਾਰੀ ਦਿੱਤੀ।ਭੁਪਿੰਦਰ ਕੁਮਾਰ, ਸਹਾਇਕ ਕਪਾਹ ਅਫ਼ਸਰ, ਗਿੱਦੜਬਾਹਾ ਨੇ ਕੈਂਪ ਦੌਰਾਨ ਦੱਸਿਆ ਝੋਨੇ ਦੀ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿ:ਗ੍ਰਾ: ਜੈਵਿਕ ਖਾਦ, 5.5 ਕਿ:ਗ੍ਰਾ: ਨਾਈਟੋ੍ਰਜਨ, 2.3 ਕਿ:ਗ੍ਰਾ: ਫਾਸਫੋਰਸ, 25 ਕਿ;ਗ੍ਰਾ: ਪੋਟਾਸ਼ੀਅਮ, 1.2 ਕਿ:ਗ੍ਰਾ: ਗੰਧਕ ਦਾ ਨੁਕਸਾਨ ਹੋ ਜਾਂਦਾ ਹੈ ਅਤੇ ਖੇਤਾਂ ਵਿੱਚ ਇਨ੍ਹਾਂ ਤੱਤਾਂ ਦੇ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਅ ਲਗਦੀ ਹੈ।

  ਇਸ ਦੇ ਉਲਟ ਜੇਕਰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਜ਼ਮੀਨ ਵਿੱਚ ਪਏ ਜ਼ਰੂਰੀ ਤੱਤ ਨਸ਼ਟ ਨਹੀਂ ਹੁੰਦੇ ਅਤੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਉਨ੍ਹਾਂ ਅਖੀਰ ਵਿੱਚ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਉਣ।

  Published by:Rupinder Kaur Sabherwal
  First published:

  Tags: Muktsar, Punjab