Home /muktsar /

ਇਨ੍ਹਾਂ ਕਾਮਿਆਂ ਨੇ ਵਿਭਾਗ ਵੱਲੋਂ ਜਾਰੀ ਰਿਪੋਰਟ ਦੀਆਂ ਸਾੜੀਆਂ ਕਾਪੀਆਂ, ਜਾਣੋ ਕਾਰਨ   

ਇਨ੍ਹਾਂ ਕਾਮਿਆਂ ਨੇ ਵਿਭਾਗ ਵੱਲੋਂ ਜਾਰੀ ਰਿਪੋਰਟ ਦੀਆਂ ਸਾੜੀਆਂ ਕਾਪੀਆਂ, ਜਾਣੋ ਕਾਰਨ   

ਇਨ੍ਹਾਂ

ਇਨ੍ਹਾਂ ਕਾਮਿਆਂ ਨੇ ਵਿਭਾਗ ਵੱਲੋਂ ਜਾਰੀ ਰਿਪੋਰਟ ਦੀਆਂ ਸਾੜੀਆਂ ਕਾਪੀਆਂ, ਜਾਣੋ ਕਾਰਨ   

ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਵਰਕਰਾਂ ਦੇ ਪਿਛਲੇ 10-15 ਸਾਲਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵੱਲੋਂ ਮਿਤੀ 16 ਸਤੰਬਰ 2022 ਨੂੰ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਜਾਰੀ ਕੀਤੀ ਵਰਕਰ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵੱਲੋਂ ਸਬ ਡਵੀਜ਼ਨ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

    ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਵਰਕਰਾਂ ਦੇ ਪਿਛਲੇ 10-15 ਸਾਲਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵੱਲੋਂ ਮਿਤੀ 16 ਸਤੰਬਰ 2022 ਨੂੰ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਜਾਰੀ ਕੀਤੀ ਵਰਕਰ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਅਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਇਸ ਕਮੇਟੀ ਦੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

    ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤਾਂ ਮੁਹੱਈਆ ਕਰਵਾ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ/ਆਊਟਸੋਰਸ ਵਰਕਰ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਦੇ ਅਧੀਨ ਕੰਮ ਕਰ ਰਹੇ ਹਨ, ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਆਧਾਰ 'ਤੇ ਜਲਦ ਪੱਕਾ ਕੀਤਾ ਜਾਵੇ।

    Published by:Tanya Chaudhary
    First published:

    Tags: AAP Punjab, Muktsar, Punjab