Home /muktsar /

ਇਨ੍ਹਾਂ ਕਾਮਿਆਂ ਨੇ ਐੱਸ ਸੀ ਦਫਤਰ ਦਾ ਕੀਤਾ ਘਿਰਾਓ, ਜਾਣੋ ਕਾਰਨ

ਇਨ੍ਹਾਂ ਕਾਮਿਆਂ ਨੇ ਐੱਸ ਸੀ ਦਫਤਰ ਦਾ ਕੀਤਾ ਘਿਰਾਓ, ਜਾਣੋ ਕਾਰਨ

ਇਨ੍ਹਾਂ

ਇਨ੍ਹਾਂ ਕਾਮਿਆਂ ਵੱਲੋਂ ਐੱਸ ਸੀ ਦਫਤਰ ਦਾ ਕੀਤਾ ਘਿਰਾਓ, ਜਾਣੋ ਕਾਰਨ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵੱਲੋਂ ਅੱਜ ਦੇਰ ਸ਼ਾਮ ਐੱਸ ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦੇਰ ਸ਼ਾਮ ਤੱਕ ਅੱਜ ਐਸ ਸੀ ਨੂੰ ਦਫ਼ਤਰ ਤੋਂ ਬਾਹਰ ਨਾ ਜਾਣ ਦਿੱਤਾ ਗਿਆ ਅਤੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਅਤੇ ਦਫਤਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਗੱਲਬਾਤ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਕੁਝ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵੱਲੋਂ ਅੱਜ ਦੇਰ ਸ਼ਾਮ ਐੱਸ ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦੇਰ ਸ਼ਾਮ ਤੱਕ ਅੱਜ ਐਸ ਸੀ ਨੂੰ ਦਫ਼ਤਰ ਤੋਂ ਬਾਹਰ ਨਾ ਜਾਣ ਦਿੱਤਾ ਗਿਆ ਅਤੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਅਤੇ ਦਫਤਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਗੱਲਬਾਤ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਕੁਝ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ।

  ਜਿਸ ਕਾਰਨ ਉਨ੍ਹਾਂ ਦੇ ਘਰ ਦੇ ਗੁਜ਼ਾਰੇ ਬਹੁਤ ਔਖੇ ਹੋ ਚੁੱਕੇ ਹਨ। ਮਜਬੂਰਨ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਨਾ ਪਾਈਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

  Published by:Drishti Gupta
  First published:

  Tags: Muktsar, Protest, Protest march, Punjab