ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨਾਲ ਸਬੰਧਤ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਦੀਆਂ ਹੱਕੀ ਮੰਗਾਂ ਤੋਂ ਸਰਕਾਰ ਵਾਰ-ਵਾਰ ਮੁਨਕਰ ਹੋ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਵੱਲੋਂ 6ਵੀਂ ਵਾਰ ਰੱਖੀ ਗਈ ਮੀਟਿੰਗ ਬੇਨਤੀਜਾ ਰਹੀ ਹੈ। ਜਿਸ ਕਾਰਨ ਕਾਮਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Muktsar, Protest, Water