Home /muktsar /

ਮੁਕਤਸਰ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਪਾਬੰਦੀ

ਮੁਕਤਸਰ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਪਾਬੰਦੀ

ਜ਼ਿਲ੍ਹੇ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਪਾਬੰਦੀ

ਡਾ. ਮਨਦੀਪ ਕੌਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇੱਕਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਡਾ. ਮਨਦੀਪ ਕੌਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇੱਕਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾਂ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ ਮਿਤੀ 20 ਜਨਵਰੀ 2023 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Published by:Drishti Gupta
First published:

Tags: Hand gun, Muktsar, Punjab