ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਵਿੱਚ ਆਏ ਦਿਨੀਂ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲਗਾਤਾਰ ਡੇਂਗੂ ਦੇ ਬਚਾਓ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਦਿਨਾਂ ਵਿੱਚ ਲੋਕ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਅਤੇ ਘਰਾਂ ਵਿੱਚ ਕਿਸੇ ਵੀ ਥਾਂ 'ਤੇ ਪਾਣੀ ਨਾ ਖੜ੍ਹਾ ਹੋਣ ਦੇਣ। ਹਫ਼ਤੇ ਵਿੱਚ ਇੱਕ ਦਿਨ ਪਾਣੀ ਵਾਲੇ ਸੋਮਿਆਂ ਦੀ ਸਫ਼ਾਈ ਜ਼ਰੂਰ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।