Home /muktsar /

ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਔਖੇ ਹੋਏ ਪਿੰਡ ਵਾਸੀ

ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਔਖੇ ਹੋਏ ਪਿੰਡ ਵਾਸੀ

ਮੀਂਹ

ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ 'ਤੇ ਔਖੇ ਪਿੰਡ ਵਾਸੀ      

ਮਲੋਟ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਭਾਰੀ ਬਾਰਸ਼ ਤੋਂ ਬਾਅਦ ਕਈ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਜੇ ਤੱਕ ਨਹੀਂ ਹੋਈ। ਜ਼ਿਲ੍ਹੇ ਦੇ ਹਲਕਾ ਮਲੋਟ ਅਧੀਨ ਪੈਂਦੇ ਪਿੰਡ ਦਬੜਾ ਦੀ ਹਾਲਤ ਵੀ ਕੁਝ ਅਜਿਹੀ ਹੀ ਬਣੀ ਹੋਈ ਹੈ। ਪਿੰਡ ਦੀ ਕਰੀਬ ਪੰਜ ਸੌ ਏਕੜ ਫਸਲ ਵਾਲੀ ਜ਼ਮੀਨ ਵਿੱਚ ਪਾਣੀ ਖੜ੍ਹਾ ਹੈ।

ਹੋਰ ਪੜ੍ਹੋ ...
  • Share this:
    ਕੁਨਾਲ ਧੂੜੀਆ, 

    ਮਲੋਟ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਭਾਰੀ ਬਾਰਸ਼ ਤੋਂ ਬਾਅਦ ਕਈ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਜੇ ਤੱਕ ਨਹੀਂ ਹੋਈ। ਜ਼ਿਲ੍ਹੇ ਦੇ ਹਲਕਾ ਮਲੋਟ ਅਧੀਨ ਪੈਂਦੇ ਪਿੰਡ ਦਬੜਾ ਦੀ ਹਾਲਤ ਵੀ ਕੁਝ ਅਜਿਹੀ ਹੀ ਬਣੀ ਹੋਈ ਹੈ। ਪਿੰਡ ਦੀ ਕਰੀਬ ਪੰਜ ਸੌ ਏਕੜ ਫਸਲ ਵਾਲੀ ਜ਼ਮੀਨ ਵਿੱਚ ਪਾਣੀ ਖੜ੍ਹਾ ਹੈ। ਪਿੰਡ ਵਿੱਚ ਕਈ ਥਾਵਾਂ 'ਤੇ ਪਾਣੀ ਦਾ ਪੱਧਰ ਪੰਜ-ਪੰਜ ਫੁੱਟ ਤੱਕ ਹੈ। ਕਿਸਾਨਾਂ ਦਾ ਕਹਿਣਾ ਜਿੱਥੇ ਉਨ੍ਹਾਂ ਦਾ ਨਰਮਾ ਤੇ ਝੋਨਾ ਖਰਾਬ ਹੋਈ ਹੈ, ਉਥੇ ਹੀ ਹੁਣ ਆਉਣ ਵਾਲੀ ਕਣਕ ਦੀ ਫਸਲ ਬੀਜਣ ਦੀ ਵੀ ਉਮੀਦ ਨਹੀਂ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਪਾਣੀ ਪਿੰਡਾਂ ਦੇ ਘਰਾਂ ਨੂੰ ਜਾਣ ਲੱਗਿਆ ਹੈ ਅਤੇ ਪਾਣੀ ਦੀ ਨਿਕਾਸੀ ਦਾ ਅਜੇ ਤੱਕ ਕੋਈ ਪ੍ਰਬੰਧ ਨਹੀਂ ਹੋਇਆ।

    ਪਿੰਡ 'ਚ ਕੁਦਰਤ ਦੀ ਮਾਰ ਪਈ ਉਥੇ ਸਰਕਾਰ ਅਤੇ ਪ੍ਰਸ਼ਾਸਨ ਨੇ ਵੀ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਹੱਥ ਨਹੀਂ ਫੜਿਆ। ਪਿੰਡ ਵਾਸੀ ਦੱਸਦੇ ਹਨ ਕਿ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਜੋ ਇਸ ਹਲਕੇ ਤੋਂ ਵਿਧਾਇਕ ਹਨ, ਇੱਕ ਵਾਰ ਪਿੰਡ ਆਏ, ਪਰ ਪਿੰਡ ਦੀ ਪਾਣੀ ਦੀ ਨਿਕਾਸੀ ਆਦਿ ਦੀ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਕੱਢਿਆ। ਉਨ੍ਹਾਂ ਨੇ ਕਿਹਾ ਕਿ ਹੁਣ ਬੀਤੇ ਦਿਨੀਂ ਮੈਂਬਰ ਪਾਰਲੀਮੈਂਟ ਸ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਿੰਡ ਪਹੁੰਚੇ ਤਾਂ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਲਈ ਪੰਪ ਦੇਣ ਦ‍ਾ ਜਿੱਥੇ ਭਰੋਸਾ ਦਿਵਾਇਆ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਪਿੰਡ ਵਾਸੀਆਂ ਦੇ ਚੈਕਅੱਪ ਲਈ ਪਹੁੰਚੀ ਹੋਈ ਹੈ। ਪਿੰਡ ਵਿੱਚ ਮੀਂਹ ਦੇ ਖੜ੍ਹੇ ਪਾਣੀ ਕਾਰਨ ਚਮੜੀ ਆਦਿ ਰੋਗਾਂ ਦਾ ਡਰ ਵੀ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦੀ ਮੰਨੀਏ ਤਾਂ ਫ਼ਸਲ ਮੀਂਹ ਦੇ ਪਾਣੀ ਕਾਰਨ ਨੁਕਸਾਨੀ ਗਈ, ਉਥੇ ਹੀ ਪਸ਼ੂ ਪਾਲਣ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਕਿਸਾਨਾਂ ਦੇ ਪਸ਼ੂਆਂ ਨੂੰ ਵੀ ਹੁਣ ਲੰਪੀ ਸਕਿਨ ਨਾਮ ਦੀ ਬਿਮਾਰੀ ਨੇ ਘੇਰ ਲਿਆ ਹੈ।
    Published by:Drishti Gupta
    First published:

    Tags: Floods, Monsoon, Muktsar, Punjab

    ਅਗਲੀ ਖਬਰ