ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੰਦਰਾਂ ਦੇ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਰਾਤ ਦੇ ਸਮੇਂ ਕੀਤੇ ਗਏ ਇਨ੍ਹਾਂ ਸਮਾਗਮਾਂ ਦੇ ਆਯੋਜਨ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਰਾਂ ਵਿਖੇ ਨਤਮਸਤਕ ਹੋਏ।
ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ, ਸ਼ਿਵ ਮੰਦਰ, ਸ੍ਰੀ ਮਹਾਂਦੇਵ ਮੰਦਰ,ਸ੍ਰੀ ਮੰਨਣ ਧਾਮ ਮੰਦਰ, ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਦੌਰਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦੇ ਨਾਲ ਸਬੰਧਤ ਵੱਖ ਵੱਖ ਤਰ੍ਹਾਂ ਦੀਆਂ ਝਾਕੀਆਂ ਬਣਾਈਆਂ ਗਈਆਂ।
ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਦੇ ਉਤੇ ਵੱਖ ਵੱਖ ਧਾਰਮਕ ਸੁਸਾਇਟੀਆਂ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ। ਛੋਟੇ ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀ ਵੇਸ਼ ਭੂਸ਼ਾ ਦੇ ਵਿਚ ਮੰਦਿਰਾਂ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Janmashtami, Muktsar, Punjab