Home /muktsar /

ਕਰੋੜਾਂ ਦੀ ਲਾਗਤ ਨਾਲ ਬਣਿਆ ਜਲ ਘਰ ਨਹੀਂ ਆ ਰਿਹਾ ਕੰਮ, ਲੋਕ ਅਜਿਹਾ ਪਾਣੀ ਪੀਣ ਨੂੰ ਮਜ਼ਬੂਰ

ਕਰੋੜਾਂ ਦੀ ਲਾਗਤ ਨਾਲ ਬਣਿਆ ਜਲ ਘਰ ਨਹੀਂ ਆ ਰਿਹਾ ਕੰਮ, ਲੋਕ ਅਜਿਹਾ ਪਾਣੀ ਪੀਣ ਨੂੰ ਮਜ਼ਬੂਰ

ਕਰੋੜਾਂ

ਕਰੋੜਾਂ ਦੀ ਲਾਗਤ ਨਾਲ ਬਣਿਆ ਜਲ ਘਰ ਪਰ ਲੋਕ ਧਰਤੀ ਹੇਠਲਾ ਪਾਣੀ ਪੀਣ ਨੂੰ ਮਜਬੂਰ

ਸ੍ਰੀ ਮੁਕਤਸਰ ਸਾਹਿਬ: ਇਕ ਪਾਸੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉੱਥੇ ਹੀ ਸਹੀ ਢੰਗ ਨਾਲ ਪੈਸੇ ਦੀ ਵਰਤੋ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਹੀ ਮਾਮਲਾ ਪਿੰਡ ਚੱਕ ਗਿਲਜੇਵਾਲਾ ਤੋਂ ਸਾਹਮਣੇ ਆਇਆ ਜਿੱਥੇ ਪਿੰਡ ਵਾਸੀ ਧਰਤੀ ਹੇਠਲਾ ਪਾਣੀ ਪੀਣ ਲਈ ਮਜ਼ਬੂਰ ਹਨ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ: ਇਕ ਪਾਸੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਉੱਥੇ ਹੀ ਸਹੀ ਢੰਗ ਨਾਲ ਪੈਸੇ ਦੀ ਵਰਤੋ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹਾ ਹੀ ਮਾਮਲਾ ਪਿੰਡ ਚੱਕ ਗਿਲਜੇਵਾਲਾ ਤੋਂ ਸਾਹਮਣੇ ਆਇਆ ਜਿੱਥੇ ਪਿੰਡ ਵਾਸੀ ਧਰਤੀ ਹੇਠਲਾ ਪਾਣੀ ਪੀਣ ਲਈ ਮਜ਼ਬੂਰ ਹਨ।

  ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੱਛਲੇ ਲੰਮੇ ਸਮੇਂ ਤੋਂ ਪਿੰਡ ਦਾ ਜਲਘਰ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਕਿਉਂਕਿ ਇਸ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਪਰ ਫਿਰ ਵੀ ਪਿੰਡ ਵਾਸੀਆਂ ਨੂੰ ਧਰਤੀ ਹੇਠਲਾ ਪਾਣੀ ਪੀਣਾ ਪੈ ਰਿਹਾ।

  ਉਨ੍ਹਾਂ ਦੱਸਿਆ ਕਿ ਪਿੰਡ ਦੇ ਜਲਘਰ ਵਿਚ 15 ਲੱਖ ਦੀ ਲਾਗਤ ਨਾਲ ਆਰ ਓ ਸਿਸਟਮ ਲਗਾਇਆ ਗਿਆ ਸੀ ਅਤੇ ਉਹ ਲੰਮੇ ਸਮੇਂ ਤੋਂ ਬੰਦ ਪਿਆ ਅਤੇ ਕਬਾੜ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਧਰਤੀ ਹੇਠਲਾ ਪਾਣੀ ਪੀਣਾ ਪੈ ਰਿਹਾ ਹੈ। ਜਿਸ ਨਾਲ ਕਈ ਬਿਮਾਰੀਆਂ ਲੱਗਣ ਦਾ ਡਰ ਬਣਿਆ ਹੋਇਆ ਹੈ। ਇਸ ਸਮੇਂ ਜਦੋ ਸਬੰਧਿਤ ਮਹਿਕਮੇ ਦੇ ਐਸ ਡੀ ਓ ਸ਼ਿਵਮ ਸੱਚਦੇਵਾ ਨਾਲ ਤੋ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਰੂਪ ਵਿੱਚ ਭੇਜ ਦਿੱਤਾ ਹੈ। ਜਲਦੀ ਹੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ।

  Published by:Rupinder Kaur Sabherwal
  First published:

  Tags: Muktsar, Punjab