ਅਸ਼ਫਾਕ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਦਰਬਾਰ ਸਾਹਿਬ ਵਿਖੇ ਬਣੇ ਸਰੋਵਰ ਵਿੱਚ ਇਕ ਔਰਤ ਨੇ ਛਲਾਂਗ ਮਾਰ ਕੇ ਖੁਦਖੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਹਿਚਾਣ 31 ਸਾਲਾਂ ਦੀ ਈਸ਼ੂ ਨਾਂ ਦੇ ਰੂਪ 'ਚ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪਤੀ, ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ । ਪਰ ਦੋਸ਼ੀਆ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਲਗਾ ਦਿੱਤਾ। ਇਸ ਦੌਰਾਨ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਥਾਣਾ ਸਿਟੀ ਅੱਗੇ ਪਹੁੰਚੇ। ਪਰਿਵਾਰ ਵੱਲੋ ਮੰਗ ਕੀਤੀ ਜਾ ਰਹੀ ਹੈ ਕਿ ਆਰੋਪੀਆ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਏ ।
ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ ਸੀ। ਮ੍ਰਿਤਕ ਲੜਕੀ ਦੀ ਉਮਰ ਕਰੀਬ 31 ਸਾਲ ਹੈ ਤੇ ਬਾਹਾਂ ਵਿੱਚ ਚੂੜਾ ਪਾਇਆ ਹੋਇਆ ਸੀ। ਇਸ ਲਾਸ਼ ਕੱਲ ਸਵੇਰੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਆਏ ਤੇ ਸਰੋਵਰ ਦੀ ਪਰਿਕਰਮਾ ਕਰ ਰਹੇ ਸ਼ਰਧਾਲੂਆਂ ਨੇ ਸਰੋਵਰ ਵਿੱਚ ਇੱਕ ਲਾਸ਼ ਤਰਦੀ ਹੋਈ ਦੇਖੀ। ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ। ਰੇਸ਼ਮ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਸਿਟੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਰੋਵਰ ਵਿੱਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ।
ਇਸ ਦੇ ਚਲਦੇ ਥਾਣਾ ਸਿਟੀ ਪੁਲਿਸ ਵਲੋਂ ਅਰੋਪੀਆ ਖਿਲਾਫ ਧਾਰਾ 304 B/34 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਅੱਗੇ ਤਫਦੀਸ਼ ਸ਼ੁਰੂ ਕਰ ਦਿਤੀ ਹੈ। ਇਸ ਕੇਸ ਵਿਚ ਅਜੇ ਤਕ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋ ਮਿਤ੍ਰਕ ਲੜਕੀ ਦੇ ਪਰਿਵਾਰ ਵਲੋਂ ਥਾਣਾ ਸਿਟੀ ਦੇ ਅਗੇ ਧਰਨਾ ਜਾਰੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।