ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਅਜ ਤੜਕਸਾਰ ਘਟਨਾ ਵਾਪਰੀ। ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ 'ਤੇ ਪਿੰਡ ਭੁੱਲਰ ਨੇੜਿਓ ਲੰਘਦੀ ਸਰਹਿੰਦ ਫੀਡਰ ਵਿਚ ਇਕ ਔਰਤ ਨੇ ਆਪਣੇ ਬੱਚੇ ਸਮੇਤ ਛਾਲ ਮਾਰ ਦਿੱਤੀ। ਇਸ ਦੌਰਾਨ ਉਹਨਾਂ ਦੇ ਬਚਾਅ ਲਈ ਕੋਲੋ ਲੰਘਦੇ ਪਿੰਡ ਭੁੱਲਰ ਵਾਸੀ ਦੋ ਰਾਹਗੀਰ ਵੀ ਨਹਿਰ 'ਚ ਉਤਰ ਗਏ। ਇਸ ਦੌਰਾਨ ਇਕ ਰਾਹਗੀਰ ਤਾ ਨਹਿਰ ਚੋਂ ਬੱਚੇ ਨੂੰ ਲੈ ਬਾਹਰ ਆ ਗਿਆ। ਪਰ ਔਰਤ ਦੇ ਬਚਾਅ ਲਈ ਨਹਿਰ 'ਚ ਉਤਰਿਆ ਦੂਜਾ ਰਾਹਗੀਰ ਵੀ ਨਹਿਰ 'ਚ ਰੁੜ ਗਿਆ। ਔਰਤ ਦੀ ਪਹਿਚਾਣ ਹਰਜਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਜਦਕਿ ਬਚਾਅ ਲਈ ਉਤਰੇ ਰਾਹਗੀਰ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਪਿੰਡ ਭੁੱਲਰ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚ ਕੇ ਥਾਣਾ ਸਦਰ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।