Home /muktsar /

ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਜੂਮ ਮੀਟਿੰਗ

ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਜੂਮ ਮੀਟਿੰਗ

ਡੇਂਗੂ ਦੀ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਜੂਮ ਮੀਟਿੰਗ

ਡੇਂਗੂ ਦੀ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਜੂਮ ਮੀਟਿੰਗ

ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ। ਮਿਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਮੱਛਰ ਦੀ ਰੋਕਥਾਮ ਲਈ ਡੇਂਗੂ ਪ੍ਰਭਾਵਿਤ ਇਲਾਕਿਆ ਵਿੱਚ ਫੋਗਿੰਗ ਕੀਤੀ ਜਾਵੇ ਅਤੇ ਸਾਫ ਸਫਾਈਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਡੇਂਗੂ ਦੇ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ- ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ। ਮਿਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਮੱਛਰ ਦੀ ਰੋਕਥਾਮ ਲਈ ਡੇਂਗੂ ਪ੍ਰਭਾਵਿਤ ਇਲਾਕਿਆ ਵਿੱਚ ਫੋਗਿੰਗ ਕੀਤੀ ਜਾਵੇ ਅਤੇ ਸਾਫ ਸਫਾਈਵੱਲ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਡੇਂਗੂ ਦੇ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਮੀਟਿੰਗ ਦੌਰਾਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਜੋ ਕਿ ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁਕਰਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ ਅਤੇ ਜਾਲੀਦਾਰ ਕਮਰਿਆਂ ਵਿੱਚ ਸੌਣਾ ਚਾਹੀਦਾ ਹੈ।

Published by:Drishti Gupta
First published:

Tags: Dengue, Meeting, Muktsar, Punjab